ਅਕਾਲੀਆਂ ਦੀ ਸਲਾਹ ਦੀ ਲੋੜ ਨਹੀਂ: ਕੈਪਟਨ

ਚੰਡੀਗੜ੍ਹ (ਸਮਾਜ ਵੀਕਲੀ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨ੍ਹਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਅਕਾਲੀ ਦਲ ਨੂੰ ਇਸ ਮਾਮਲੇ ’ਚ ਸਰਕਾਰ ਨੂੰ ਕੋਈ ਹੁਕਮ ਕਰਨ ਦਾ ਸਿਆਸੀ ਜਾਂ ਨੈਤਿਕ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਦੇ ਹੱਕ ’ਚ ਵੋਟ ਪਾਉਣ ਤੋਂ ਬਚਣ ਲਈ ਵਿਧਾਨ ਸਭਾ ’ਚੋਂ ਬਾਈਕਾਟ ਕਰਨ ਵਾਲੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਗਲਾ ਸੈਸ਼ਨ ਬੁਲਾਉਣ ਦੀ ਮੰਗ ’ਤੇ ਉਤਾਰੂ ਹਨ। ਉਨ੍ਹਾਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲਣ ਦਾ ਦਾਅਵਾ ਕੀਤਾ।

Previous articleConvening Assembly to negate farm laws my prerogative: Punjab CM
Next articleਹਾਥਰਸ ਕੇਸ: ਅਲਾਹਾਬਾਦ ਹਾਈ ਕੋਰਟ ’ਚ ਸੁਣਵਾਈ ਸ਼ੁਰੂ