ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਨਗਰ ਕੌਂਸਲ ਚੋਣਾਂ ਸਮੇਂ ਹੋਈ ਪੱਥਰ ਬਾਜੀ ਅਤੇ ਗੋਲੀ ਚਲਾਉਣ ਦੇ ਵਿਰੋਧ ਵਿੱਚ ਧਰਨਾ ਤੇ ਰੋਸ ਪ੍ਰਦਰਸ਼ਨ

ਫੋਟੋ ਕੈਪਸ਼ਨ - ਧਰਨੇ ਨੂੰ ਸੰਬੋਧਨ ਕਰਦੇ ਹੋਏ ਬੀਬੀ ਡਾ.ਉਪਿੰਦਰਜੀਤ ਕੌਰ ਨਾਲ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸੁਖਵਿੰਦਰ ਸਿੰਘ ਸੁੱਖ ਤੇ ਹੋਰ ਆਗੂ।

ਪੁਲਿਸ ਕਾਂਗਰਸ ਦੇ ਅਹੁਦੇਦਾਰਾਂ ਵਜੋਂ ਕੰਮ ਕਰ ਰਹੀ ਹੈ-ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)- ਬੀਤੇ ਦਿਨੀਂ ਨਗਰ ਕੌਂਸਲ ਚੋਣਾਂ ਸਮੇਂ ਦੇ ਸੁਲਤਾਨਪੁਰ ਲੋਧੀ ਵਿਖੇ ਦੋ ਧਿਰਾਂ ਵਿਚਕਾਰ ਹੋਈ ਪੱਥਰ ਬਾਜੀ ਅਤੇ ਗੋਲੀਆਂ ਚੱਲੀਆਂ ਸੀ। ਉਸ ਨੂੰ ਲੈਕੇ ਅੱਜ ਅਕਾਲੀ ਦਲ ਬਾਦਲ ਵੱਲੋਂ ਤਲਵੰਡੀ ਚੌਧਰੀਆਂ ਪੁਲ ਤੇ ਧਰਨਾ ਦਿੱਤਾ ਗਿਆ। ਇਸ ਧਾਰਨੇ ਵਿਚ ਬੋਲਦਿਆ ਸਾਬਕਾ ਖਜ਼ਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਨੇ ਕਿਹਾ ਕਿ ਪੁਲਿਸ ਕਾਂਗਰਸ ਦੇ ਅਹੁਦੇਦਾਰਾਂ ਵਜੋਂ ਕੰਮ ਕਰ ਰਹੀ ਹੈ ਜਿਸ ਨੇ ਕਾਂਗਰਸੀ ਗੁੰਡਿਆਂ ਤੇ ਜ਼ਮਾਨਤਯੋਗ ਧਾਰਾਵਾਂ ਲਾ ਕੇ ਵਿਧਾਇਕ ਦੇ ਵਫਾਦਾਰ ਹੋਣ ਦਾ ਸਬੂਤ ਦਿੱਤਾ ਹੈ, ਉਹਨਾਂ ਕਿਹਾ ਕਿ ਪੁਲੀਸ ਵੱਲੋਂ ਚੋਣਾਂ ਵਾਲੇ ਦਿਨ ਵਾਰਡ ਨੰਬਰ 1 ਵਿੱਚ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਗੁੰਡਾਗਰਦੀ ਨੂੰ ਲੈ ਕੇ ਕਾਰਵਾਈ ਕਰਨ ਦੀ ਥਾਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਉੱਪਰ ਕਾਤਲਾਨਾ ਹਮਲੇ ਅਤੇ ਲੁੱਟ ਖੋਹ ਦੇ ਪਰਚੇ ਦਰਜ ਕਰਨ ਦੇ ਰੋਸ ਵਜੋਂ ਦਿੱਤੇ ਰੋਸ ਧਰਨੇ ਵਿੱਚ ਕੀਤਾ।

ਉਨ੍ਹਾਂ ਕਿਹਾ ਕਿ ਜਦਕਿ ਸ਼ਰ੍ਹੇਆਮ ਗੋਲੀਆਂ ਚਲਾਉਣ ਵਾਲੇ ਕਾਂਗਰਸੀਆਂ ਤੇ ਆਤਮ ਰੱਖਿਆ ਆਦਿ ਦੇ ਕੇਸ ਦਰਜ ਕੀਤੇ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਥਾਨਕ ਪੁਲੀਸ ਸੱਤਾਧਾਰੀ ਧਿਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਸ਼ਰ੍ਹੇਆਮ ਗੁੰਡਾਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੀਆਂ ਅਤੇ ਸ਼ਰ੍ਹੇਆਮ ਗੋਲੀਆਂ ਚਲਾਉਂਦਿਆਂ ਵੀਡੀਓ ਸਮੂਹ ਮੀਡੀਆ ਚੈਨਲਾਂ ਤੇ ਵੇਖਣ ਨੂੰ ਮਿਲੀਆਂ ਅਤੇ ਲੋਕਾਂ ਨੇ ਰੱਜ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਪੁਲਿਸ ਦੀਆਂ ਅੱਖਾਂ ਤੇ ਪੱਟੀ ਬੱਝੀ ਹੋਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੇ ਨਾ ਸਿਰਫ਼ ਗੁੰਡਾਗਰਦੀ ਕੀਤੀ ਸਗੋਂ ਸ਼ਰੇਆਮ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਤੇ ਇਲਾਕੇ ਦੇ ਅਮਨਪਸੰਦ ਲੋਕ ਕਾਂਗਰਸ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਕਾਲੀ ਆਗੂਆਂ ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ 14 ਫਰਵਰੀ ਦੀ ਵਾਪਰੀ ਘਟਨਾ ਅਤੇ ਉਪਰੰਤ ਅਕਾਲੀ ਦਲ ਆਗੂਆਂ ਤੇ ਵਰਕਰਾਂ ਤੇ ਗਲਤ ਕੇਸ ਦਰਜ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਵਿਰੁੱਧ ਗਿੱਲ ਤੇ ਸੰਧੂ ਪਰਿਵਾਰ ਨਾਲ ਸਮੂਹ ਅਕਾਲੀ ਆਗੂ ਤੇ ਵਰਕਰ ਖੜ੍ਹੇ ਹਨ। ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਇਹ ਕਾਰਾ ਕੀਤਾ ਗਿਆ ਜੇ ਪੁਲਸ ਚਹੁੰਦੀ ਤਾਂ ਇਸ ਘਟਨਾ ਨੂੰ ਰੋਕਿਆ ਜਾ ਸਕਦਾ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਐਸਜੀਪੀਸੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਤੇ ਸੁਰਜੀਤ ਸਿੰਘ ਢਿੱਲੋਂ, ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਕੋਰ ਕਮੇਟੀ ਮੈਂਬਰ ਸਤਵੀਰ ਸਿੰਘ ਬਿੱਟੂ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਦੁਆਬਾ ਜ਼ੋਨ ਕਰਨਜੀਤ ਸਿੰਘ ਆਹਲੀ, ਜੱਥੇਦਾਰ ਪਰਮਿੰਦਰ ਸਿੰਘ ਖਾਲਸਾ, ਗੁਰਦਿਆਲ ਸਿੰਘ ਬੁੂਹ, ਵਿਕਰਮ ਸਿੰਘ ਉੱਚਾ, ਕਮਲਜੀਤ ਸਿੰਘ ਹੈਬਤਪੁਰ, ਪ੍ਰਤਾਪ ਸਿੰਘ ਮੋਮੀ, ਜੋਗਾ ਸਿੰਘ ਕਾਲੇਵਾਲ,ਬਲਜੀਤ ਕੌਰ ਮੋੋਠਾਂਵਾਲਾ, ਇੰਦਰ ਸਿੰਘ ਲਾਟੀਆਂਵਾਲ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਰਾਜੀਵ ਧੀਰ ਪ੍ਰਧਾਨ ਸ਼ਹਿਰੀ ਅਕਾਲੀ ਦਲ, ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਸਿਮਰਜੀਤ ਧੀਰ, ਵਿੱਕੀ ਚੌਹਾਨ ਰਾਜਿੰਦਰ ਸਿੰਘ’ ਹਰਪ੍ਰੀਤ ਸਿੰਘ ਬਬਲਾ, ਜਤਿੰਦਰ ਸੇਠੀ, ਮਨਜੀਤ ਸਿੰਘ, ਬੱਬੂ ਪੰਡੋਰੀ’, ਧਰਮਰਾਜ, ਯੋਗਰਾਜ ਸਿੰਘ ਮੋਮੀ, ਦਰਬਾਰਾ ਸਿੰਘ ਵਿਰਦੀ, ਮਾਸਟਰ ਬੂਟਾ ਸਿੰਘ, ਸਰੂਪ ਸਿੰਘ ਭਰੋਆਣਾ, ਹਰਜਿੰਦਰ ਸਿੰਘ ਘੁਮਾਣ, ਲਖਵੀਰ ਸਿੰਘ ਦੇਸਲ, ਜੱਗੀ ਸੱਭਰਵਾਲ, ਅਨਿਲ ਪੱਪਰੂ, ਚਾਚਾ ਸੁਰਜੀਤ ਸਿੰਘ, ਲਖਵਿੰਦਰ ਸਿੰਘ ਕੌੜਾ, ਬਲਦੇਵ ਸਿੰਘ ਖਾਲਸਾ, ਕੁਲਵੰਤ ਸਿੰਘ ਸ਼ਹਿਰੀ, ਸਾਬਕਾ ਸਰਪੰਚ ਤਰਸੇਮ ਸਿੰਘ ਰਾਮੇ, ਸਤਨਾਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ’, ਮਲਕੀਅਤ ਸਿੰਘ ਚੰਦੀ, ਮਲਕੀਤ ਸਿੰਘ ਮੋਮੀ, ਕੱਥਾ ਸਿੰਘ ਸਾਬਕਾ ਚੇਅਰਮੈਨ, ਤਾਰਾ ਸਿੰਘ ਭਿੰਡਰ, ਸਾਬਕਾ ਸੰਮਤੀ ਮੈਂਬਰ ਸੁਖਦੇਵ ਸਿੰਘ ਲਾਡੀ, ਸਾਬਕਾ ਸਰਪੰਚ ਭਜਨ ਸਿੰਘ ਆਦਿ ਵੀ ਹਾਜ਼ਰ ਸਨ।

Previous articleKharge appointed Leader of Opposition in Rajya Sabha
Next articleਡੀ ਟੀ ਐਫ ਪੰਜਾਬ ਵੱਲੋਂ 21 ਫਰਵਰੀ ਦੀ ਬਰਨਾਲਾ ਕਿਸਾਨ ਮਜ਼ਦੂਰ ਮਹਾਂਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਐਲਾਨ