ਅਕਾਲੀ ਦਲ ਤੇ ਬੀ ਐਸ ਪੀ ਦੇ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਪਾਏ ਭੰਗੜੇ

ਸ਼੍ਰੋਮਣੀ ਅਕਾਲੀ ਦਲ ਤੇ ਬੀ ਐਸ ਪੀ ਦੇ ਹੋਏ ਗੱਠਜੋੜ ਤੇ ਵਰਕਰ ਸਾਂਝੇ ਤੌਰ ਤੇ ਖੁਸ਼ੀ ਮਨਾਉਂਦੇ ਹੋਏ।

ਸ਼ਾਮਚੁਰਾਸੀ (ਸਮਾਜ ਵੀਕਲੀ) (ਕੁਲਦੀਪ ਚੁੰਬਰ)- ਸ਼੍ਰੋਮਣੀ ਅਕਾਲੀ ਦਲ ਤੇ ਬੀ ਐਸ ਪੀ ਦੇ ਹੋਏ ਗੱਠਜੋੜ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ ਐਸ ਪੀ ਦੇ ਵਰਕਰਾਂ ਵਲੋਂ ਸਾਂਝੇ ਤੌਰ ਤੇ ਖੁਸ਼ੀ ਮਨਾਉਂਦੇ ਹੋਏ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਭੰਗੜੇ ਪਾਏ ਗਏ। ਇਸ ਮੌਕੇ ਤੇ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਰਾਜਨੀਤੀ, ਦਲਿਤ ਵਰਗ ਦੇ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰਤਾ ਲਈ ਪੂਰੀ ਤਰਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਾਸਤੇ ਜਿੱਥੇ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਬਣੇ ਇਸ ਮਜਬੂਤ ਗੱਠਜੋੜ ਰਾਹੀਂ ਅਸੀ ਸਮਾਜ ਦੇ ਲਿਤਾੜੇ ਵਰਗਾਂ ਦੀ ਭਲਾਈ ਲਈ ਕੰਮ ਕਰਾਂਗੇ, ਉੱਥੇ ਪੰਜਾਬ ਦੇ ਪਿੰਡਾਂ ਨੂੰ ਸਹਿਰੀ ਸਹੂਲਤਾਂ ਨਾਲ ਲੈਸ ਕਰਨਾ ਸਾਡਾ ਪਰਮ ਫ਼ਰਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਖੁਸ਼ੀ ਇਹ ਅਹਿਸਾਸ ਕਰਵਾ ਰਹੀ ਹੈ ਕਿ 2022 ਦੀਆਂ ਚੋਣਾਂ ਵਿਚ ਗੱਠਜੋੜ ਦੀ ਵੱਡੀ ਜਿੱਤ ਯਕੀਨੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਪ੍ਰਧਾਨ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਦਲਜਿੰਦਰ ਸਿੰਘ ਧਾਮੀ ਮੀਤ ਪ੍ਰਧਾਨ ਦੋਆਬਾ ਜੋਨ, ਬੀਬੀ ਰਣਜੀਤ ਕੌਰ ਬੈਂਸ, ਗੁਰਮੇਲ ਸਿੰਘ ਧਾਲੀਵਾਲ, ਦਲਜੀਤ ਸਿੰਘ ਬਿੱਟੂ, ਗੁਰਮੇਲ ਸਿੰਘ ਧਾਲੀਵਾਲ, ਕੁਲਦੀਪ ਸਿੰਘ ਢੱਡੇ ਫਤਿਹ ਸਿੰਘ, ਗੁਰਦੀਪ ਸਿੰਘ ਹਰਗੜ੍ਹ, ਸਰਬਜੀਤ ਸਿੰਘ ਭੂੰਗਾ ਪ੍ਰਧਾਨ ਵੀ ਸ਼ਾਮਿਲ ਹੋਏ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਗ਼ਜ਼ਲ
Next articleਕੋਟਕਪੂਰਾ ਗੋਲੀ ਕਾਂਡ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੁਹਾਲੀ ’ਚ ਹੋਵੇਗੀ ਪੁੱਛ-ਪੜਤਾਲ, ਸਿਟ ਨੇ 16 ਜੂਨ ਨੂੰ ਤਲਬ ਕੀਤਾ