ਚੰਡੀਗੜ੍ਹ (ਸਮਾਜ ਵੀਕਲੀ): ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਅਕਤੂਬਰ, 2021 ਦੇ ਅੰਤ ਤਿਆਰ ਕਰ ਲਵੇਗੀ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਸਿਰਫ ਉਹੀ ਮੰਗਾਂ ਸ਼ਾਮਲ ਹੋਣਗੀਆਂ, ਜੋ ਪੂਰੀਆਂ ਕੀਤੀਆਂ ਜਾ ਸਕਣਗੀਆਂ, ਨਾ ਕਿ ਕਾਂਗਰਸ ਪਾਰਟੀ ਵਾਂਗ ਝੂਠੇ ਵਾਅਦੇ ਕੀਤੇ ਜਾਣਗੇ।
ਇਥੇ ਮੁਲਾਜ਼ਮ ਫਰੰਟ ਦੇ ਆਗੂਆਂ ਤੋਂ ਮੰਗ ਪੱਤਰ ਲੈਣ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸਿਰਫ ਉਹੀ ਵਾਅਦੇ ਕਰੇਗਾ, ਜੋ ਇਹ ਸੂਬੇ ਵਿੱਚ ਸਰਕਾਰ ਬਣਨ ’ਤੇ ਪੂਰੇ ਕਰ ਸਕਣ ਦੇ ਸਮਰੱਥ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੀਤੀ ਜ਼ੁਬਾਨ ਪੂਰੀ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਮੁਲਾਜ਼ਮ ਫਰੰਟ ਦਾ ਜ਼ਿਲ੍ਹਾ ਪੱਧਰੀ ਢਾਂਚਾ ਜੁਲਾਈ ਦੇ ਅਖ਼ੀਰ ਤੱਕ ਐਲਾਨ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly