ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਨੇ ਕੀਤਾ ਵਿਸ਼ੇਸ਼ ਸਨਮਾਨ
ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ/ਯਾਦਵਿੰਦਰ ਸੰਧੂ ) ਸ਼੍ਰੋਮਣੀ ਅਕਾਲੀ ਦਲ ਦੇ ਨਵ – ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਦਵਿੰਦਰ ਸਿੰਘ ਢਪੱਈ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਜੀਤ ਸਿੰਘ ਵਾਲੀਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ ਜਿੱਥੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਵੱਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇੱਥੇ ਪੁੱਜਣ ਤੇ ਡਾ. ਉਪਿੰਦਰਜੀਤ ਕੌਰ ਨੇ ਉਕਤ ਨਵਨਿਯੁਕਤ ਜ਼ਿਲ੍ਹਾ ਪ੍ਰਧਾਨਾ ਦਾ ਨਿੱਘਾ ਸਵਾਗਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਬਹੁਤ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਕਤ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇਗੀ।
ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਦਵਿੰਦਰ ਸਿੰਘ ਢਪਈ ਅਤੇ ਸ਼ਹਿਰੀ ਪ੍ਰਧਾਨ ਹਰਜੀਤ ਸਿੰਘ ਵਾਲੀਆ ਨੇ ਡਾ. ਉਪਿੰਦਰਜੀਤ ਕੌਰ ਅਤੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਉੱਚਾ ਚੁੱਕਣ ਲਈ ਹਰ ਹੀਲਾ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਪਰਮਜੀਤ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ, ਅਜੇ ਬਬਲਾ ਸਰਕਲ ਪ੍ਰਧਾਨ, ਸੁਖਦੇਵ ਸਿੰਘ ਕਾਦੂਪੁਰ, ਸੁਖਜੀਤ ਸਿੰਘ ਦੁਬਈ, ਗੁਰਪ੍ਰੀਤ ਸਿੰਘ ਬੰਟੀ, ਮੇਜਰ ਸਿੰਘ ਕੱਸੋ ਚਾਹਲ, ਮਨੋਹਰ ਸਿੰਘ ਕੱਸੋ ਚਾਹਲ, ਦੇਵ ਭੰਡਾਲ, ਸ਼ਰਨਜੀਤ ਸਿੰਘ ਨੰਬਰਦਾਰ,ਗੁਰਪ੍ਰੀਤ ਸਿੰਘ ਚੀਮਾ, ਕਮਲਜੀਤ ਸਿੰਘ ਢਿੱਲੋਂ ਆਰਸੀਐਫ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲੇ ਮੈਂਬਰ ਕੋਰ ਕਮੇਟੀ, ਕਰਨਜੀਤ ਸਿੰਘ ਆਹਲੀ ਯੂਥ ਅਕਾਲੀ ਆਗੂ, ਦਿਲਬਾਗ ਸਿੰਘ ਗਿੱਲ ਐੱਮ ਡੀ, ਸਤਪਾਲ ਮਦਾਨ ਕੈਸ਼ੀਅਰ, ਦਰਬਾਰਾ ਸਿੰਘ ਵਿਰਦੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬਲਜੀਤ ਕੌਰ ਕਮਾਲਪੁਰ, ਤਾਰਾ ਸਿੰਘ ਭਿੰਡਰ, ਗੁਰਦਿਆਲ ਸਿੰਘ ਠੱਟਾ ਆਦਿ ਵੀ ਹਾਜ਼ਰ ਸਨ।