ਅਕਾਲੀ ਵਰਕਰਾਂ ਦੀਆਂ ਬੱਸਾਂ ਭੰਨਣ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ

ਐਤਵਾਰ ਨੂੰ ਅਕਾਲੀ ਦਲ ਦੀ ਰੈਲੀ ਸਮਾਪਤ ਹੋਣ ਤੋਂ ਬਾਅਦ ਅਕਾਲੀ ਵਰਕਰਾਂ ਦੀਆਂ ਬੱਸਾਂ ਅਤੇ ਇੱਕ ਕਾਰ ਦੀ ਹੋਈ ਤੋੜ-ਭੰਨ ਦੇ ਮਾਮਲੇ ਵਿੱਚ ਸਿਟੀ ਪੁਲੀਸ ਫ਼ਰੀਦਕੋਟ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 341, 427, 148, 149 ਤਹਿਤ ਪਰਚਾ ਦਰਜ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਮੁਲਜ਼ਮ ਦੀ ਸ਼ਨਾਖ਼ਤ ਨਹੀਂ ਕੀਤੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਨੇ ਬੱਸਾਂ ਦੀ ਤੋੜ-ਭੰਨ ਦੇ ਮਾਮਲੇ ਵਿੱਚ ਸਿਟੀ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਗਰਮਖ਼ਿਆਲੀ ਸਿੱਖ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਲਜੀਤ ਸਿੰਘ ਦਾਦੂਵਾਲ, ਗੁਰਦੀਪ ਸਿੰਘ ਬਠਿੰਡਾ, ਬਘੇਲ ਸਿੰਘ ਅਤੇ ਰੁਪਿੰਦਰ ਸਿੰਘ ਪੰਜਗਰਾਈਂ ਨੇ 10-15 ਹੋਰ ਵਿਅਕਤੀਆਂ ਨਾਲ ਰਲ ਕੇ ਰੈਲੀ ਵਿੱਚ ਆਏ ਆਗੂਆਂ ਤੇ ਵਰਕਰਾਂ ਦੇ ਵਾਹਨਾਂ ਦੀ ਤੋੜ-ਭੰਨ ਕੀਤੀ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਭੀੜ ਨੂੰ ਭੜਕਾ ਕੇ ਉਨ੍ਹਾਂ ਦੇ ਵਾਹਨਾਂ ’ਤੇ ਹਮਲਾ ਕਰਵਾਇਆ। ਜ਼ਿਲ੍ਹਾ ਪੁਲੀਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਬੱਸਾਂ ਦੀ ਭੰਨ ਤੋੜ ਦੇ ਮਾਮਲੇ ਵਿੱਚ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਈ ਸ਼ਿਕਾਇਤ ਦੀ ਵੀ ਪੁਲੀਸ ਪੜਤਾਲ ਕਰ ਰਹੀ ਹੈ।

Previous articleਕਰਤਾਰਪੁਰ ਲਾਂਘਾ: ਸਿੱਧੂ ਵੱਲੋਂ ਸੁਸ਼ਮਾ ਨਾਲ ਮੁਲਾਕਾਤ
Next articleਸਕੂਲ ਦੇ ਬਾਹਰ ਵਿਦਿਆਰਥੀ ਦਾ ਕਤਲ