ਚੰਡੀਗੜ੍ਹ (ਸਮਾਜ ਵੀਕਲੀ) : ‘ਆਪ’ ਦੇ ਵਿਧਾਇਕਾਂ ਨੇ ਨੌਕਰਸ਼ਾਹਾਂ ਵੱਲੋਂ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ’ਤੇ ਰੋਕ ਲਗਾਉਣ ਖ਼ਿਲਾਫ਼ ਪੰਜਾਬ ਵਿਧਾਨ ਸਭਾ ਤੋਂ ਵਾਕਆਊਟ ਕੀਤਾ।
ਉਨ੍ਹਾਂ ਨੇ ਸਦਨ ਦੇ ਵਿਚੋਂ-ਵਿੱਚ ਆ ਕੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
ਇਹ ਮੁੱਦਾ ਅਕਾਲੀ ਦਲ ਦੇ ਵਿਧਾਇਕ ਬਲਦੇਵ ਸਿੰਘ ਨੇ ਚੁੱਕਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੱਡਿਆਂ ’ਤੇ ਸਵਾਰ ਹੋ ਕੇ ਪੰਜਾਬ ਵਿਧਾਨ ਸਭਾ ਪੁੱਜੇ। ਉਨ੍ਹਾਂ ਪੈਟਰੋਲ ਅਤੇ ਡੀਜ਼ਲ ਉੱਤੇ ਵੱਧ ਟੈਕਸਾਂ ਦੇ ਵਿਰੋਧ ਵਿੱਚ ਇਹ ਸਵਾਰੀ ਕੀਤੀ।