ਅਕਾਲ ਤਖ਼ਤ ’ਤੇ ਅਰਦਾਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਡੇ ਕਾਫ਼ਲੇ ਦਾ ਦਿੱਲੀ ਕੂਚ

ਅੰਮ੍ਰਿਤਸਰ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਕਾਫ਼ਲਾ ਅੱਜ ਤੜਕੇ ਇਥੋਂ ਅਕਾਲ ਤਖ਼ਤ ਤੋਂ ਰਵਾਨਾ ਹੋਇਆ। ਕਿਸਾਨਾਂ ਨੇ ਦਿੱਲੀ ਵੱਲ ਰਵਾਨਾ ਹੋਣ ਤੋਂ ਪਹਿਲਾਂ ਅੱਜ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਵਿਖੇ ਰਵਾਨਗੀ ਸਬੰਧੀ ਅਰਦਾਸ ਕੀਤੀ। ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦਾ ਇਹ ਕਾਫ਼ਲਾ ਟਰੈਕਟਰ ਟਰਾਲੀਆਂ ਅਤੇ ਟਰੱਕਾਂ ਵਿੱਚ ਗੋਲਡਨ ਗੇਟ ਤੋਂ ਰਵਾਨਾ ਹੋਇਆ ਹੈ। ਕਾਫਲੇ ਵਿਚ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਜਥੇ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲਗਪਗ 50 ਹਜ਼ਾਰ ਤੋਂ ਵੱਧ ਕਿਸਾਨਾਂ ਦਾ ਇਹ ਕਾਫ਼ਲਾ ਦਿੱਲੀ ਪੁੱਜੇਗਾ। ਉਨ੍ਹਾਂ ਦੀ ਜਥੇਬੰਦੀ ਨਾਲ ਸਬੰਧਤ ਕਿਸਾਨ ਪਹਿਲਾਂ ਵੀ ਦਿੱਲੀ ਨੇੜੇ ਕੁੰਡਲੀ ਬਾਰਡਰ ਵਿਖੇ ਪੁੱਜੇ ਹੋਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਜੰਡਿਆਲਾ ਨੇੜੇ ਰੇਲ ਪਟੜੀਆਂ ਕੋਲ ਧਰਨਾ ਲਾਇਆ ਹੋਇਆ ਹੈ।

Previous articleਅਸਾਮ ’ਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮੁਜ਼ਾਹਰੇ ਸ਼ੁਰੂ
Next articleਫਿਲਮ ਨਿਰਮਾਤਾ ਤੇ ਕੋਰੀਓਗ੍ਰਾਫਰ ਰੇਮੋ ਡੀ’ਸੂਜ਼ਾ ਨੂੰ ਦਿਲ ਦਾ ਦੌਰਾ ਪਿਆ