ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਵਿਰੋਧ

ਅੰਮ੍ਰਿਤਸਰ (ਸਮਾਜਵੀਕਲੀ) – ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਜਿਹੜੇ ਸ਼ਰਧਾਲੂ ਡੇਰਿਆ ਵਿਚ ਬਣਾਏ ਇਕਾਂਤਵਾਸ ਕੇਂਦਰਾਂ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਰੱਖਿਆ ਜਾਵੇ ਅਤੇ ਬਾਕੀ ਜਿਹੜੇ ਨਹੀਂ ਰਹਿਣਾ ਚਾਹੁੰਦੇ ਉਨ੍ਹਾਂ ਨੂੰ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚ ਭੇਜ ਦਿੱਤਾ ਜਾਵੇ।

ਨਾਂਦੇੜ ਤੋਂ ਆਏ ਸ਼ਰਧਾਲੂਆਂ ਨੂੰ ਕਰੋਨਾ ਪੀੜਤ ਦੇ ਨਾਂ ’ਤੇ ਬਦਨਾਮ ਕਰਨ ਦਾ ਉਨ੍ਹਾਂ ਨੇ ਸਖ਼ਤ ਨੋਟਿਸ ਲਿਆ ਅਤੇ ਆਖਿਆ ਕਿ ਅਜਿਹਾ ਕਹਿਣ ਵਾਲਿਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ। ਉਨ੍ਹਾਂ ਆਖਿਆ ਕਿ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ਜ਼ਫ਼ਰਨਾਮੇ ਸਬੰਧੀ ਆਈ ਸ਼ਿਕਾਇਤ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Previous articleHighest single day spike in Odisha corona cases
Next articleHeavy firing going on across LoC