ਨਵੀਂ ਦਿੱਲੀ, ਸਮਾਜ ਵੀਕਲੀ: ਸੀਰਮ ਇੰਸਟੀਚਿਊਟ ਨੇ ਸਰਕਾਰ ਨੂੰ ਦੱਸਿਆ ਹੈ ਕਿ ਉਹ ਜੂਨ ’ਚ ਕਰੋਨਾ ਦੀਆਂ 9 ਤੋਂ 10 ਕਰੋੜ ਖੁਰਾਕਾਂ ਦਾ ਉਤਪਾਦਨ ਅਤੇ ਸਪਲਾਈ ਕਰਨ ਦੇ ਯੋਗ ਹੋਵੇਗੀ। ਕਰੋਨਾ ਤੋਂ ਬਚਾਅ ਦੇ ਟੀਕਿਆਂ ਦੀ ਘਾਟ ਬਾਰੇ ਸੂਬਿਆਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਦਰਮਿਆਨ ਐਤਵਾਰ ਨੂੰ ਸੀਰਮ ਇੰਸਟੀਚਿਊਟ ਦਾ ਇਹ ਬਿਆਨ ਆਇਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ’ਚ ਸੀਰਮ ਇੰਸਟੀਚਿਊਟ ਨੇ ਕਿਹਾ ਕਿ ਉਨ੍ਹਾਂ ਦੇ ਮੁਲਾਜ਼ਮ ਮਹਾਮਾਰੀ ਕਾਰਨ ਦਰਪੇਸ਼ ਵੱਖ ਵੱਖ ਚੁਣੌਤੀਆਂ ਦੇ ਬਾਵਜੂਦ 24 ਘੰਟੇ ਕੰਮ ਕਰ ਰਹੇ ਹਨ। ਸੀਰਮ ਦੇ ਸਰਕਾਰੀ ਅਤੇ ਰੈਗੂਲੇਟਰੀ ਮਾਮਲਿਆਂ ਬਾਰੇ ਡਾਇਰੈਕਟਰ ਪ੍ਰਕਾਸ਼ ਕੁਮਾਰ ਸਿੰਘ ਨੇ ਕਿਹਾ ਕਿ ਮਈ ’ਚ ਸਾਢੇ 6 ਕਰੋੜ ਖੁਰਾਕਾਂ ਦੇ ਉਤਪਾਦਨ ਦੇ ਮੁਕਾਬਲੇ ’ਚ ਜੂਨ ’ਚ 9 ਤੋਂ 10 ਕਰੋੜ ਖੁਰਾਕਾਂ ਦਾ ਉਤਪਾਦਨ ਕੀਤਾ ਜਾਵੇਗਾ। ਚਿੱਠੀ ’ਚ ਉਨ੍ਹਾਂ ਬੇਸ਼ਕੀਮਤੀ ਮਾਰਗਦਰਸ਼ਨ ਅਤੇ ਹਮਾਇਤ ਦੇਣ ਲਈ ਸ਼ਾਹ ਦਾ ਧੰਨਵਾਦ ਵੀ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly