ਅਜਿਹੇ ਹਾਲਾਤ ’ਚ ਨਹੀਂ ਰਿਹਾ ਜਾ ਸਕਦਾ ਜਿੱਥੇ ਕਾਨੂੰਨਾਂ ’ਤੇ ਅਮਲ ਮੁਸ਼ਕਲ ਹੋਵੇ: ਰਿਜਿਜੂ

ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ਇੱਥੇ ਕਿਹਾ ਕਿ ਅਜਿਹੇ ਹਾਲਾਤ ’ਚ ਨਹੀਂ ਰਿਹਾ ਜਾ ਸਕਦਾ ਜਿੱਥੇ ਕਾਰਜਪਾਲਿਕਾ ਵੱਲੋਂ ਪਾਸ ਕੀਤੇ ਕਾਨੂੰਨਾਂ ਤੇ ਨਿਆਂਪਾਲਿਕਾ ਵੱਲੋਂ ਦਿੱਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨਾ ਮੁਸ਼ਕਿਲ ਹੋਵੇ। ਸੁਪਰੀਮ ਕੋਰਟ ਵੱਲੋਂ ਕਰਵਾਏ ਗਏ ਦੋ ਰੋਜ਼ਾ ਸੰਵਿਧਾਨ ਦਿਵਸ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਦੀ ਕਦੀ ਆਪਣੇ ਅਧਿਕਾਰਾਂ ਦੀ ਤਲਾਸ਼ ’ਚ ਲੋਕ ਹੋਰਨਾਂ ਦੇ ਅਧਿਕਾਰਾਂ ਤੇ ਆਪਣੇ ਫਰਜ਼ਾਂ ਨੂੰ ਭੁੱਲ ਜਾਂਦੇ ਹਨ। ਮੰਤਰੀ ਨੇ ਕਿਹਾ ਮੌਲਿਕ ਅਧਿਕਾਰਾਂ ਤੇ ਮੌਲਿਕ ਫਰਜ਼ਾਂ ਵਿਚਾਲੇ ਤਾਲਮੇਲ ਬਿਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਸਦ ਤੇ ਰਾਜ ਵਿਧਾਨ ਸਭਾਵਾਂ ਵੱਲੋਂ ਪਾਸ ਬਿੱਲ ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਦੇਸ਼ ਦੇ ਕਾਨੂੰਨ ਹੁੰਦੇ ਹਨ। ਉਨ੍ਹਾਂ ਕਿਹਾ, ‘ਅਸੀਂ ਅਜਿਹੇ ਹਾਲਾਤ ’ਚ ਨਹੀਂ ਹੋ ਸਕਦੇ ਜਿੱਥੇ ਸੁਪਰੀਮ ਕੋਰਟ ਜਾਂ ਹਾਈ ਕੋਰਟਾਂ ਜਾਂ ਵਿਧਾਨ ਸਭਾ ਤੇ ਸੰਸਦ ਵੱਲੋਂ ਪਾਸ ਹੋਣ ਦੇ ਬਾਵਜੂਦ ਕਾਨੂੰਨਾਂ ਨੂੰ ਲਾਗੂ ਕਰਨਾ ਮੁਸ਼ਕਿਲ ਹੋ ਜਾਵੇ। ਸਾਨੂੰ ਸਾਰਿਆਂ ਨੂੰ ਇਸ ’ਤੇ ਵਿਚਾਰ ਕਰਨਾ ਹੋਵੇਗਾ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਸਿੱਖ ਪੰਥ ਨਾਲ ਧੋਖਾ ਕਰ ਰਿਹੈ ਬਾਦਲ ਪਰਿਵਾਰ’
Next articleਕਾਨੂੰਨ ਬਣਾਉਣ ਸਮੇਂ ਪ੍ਰਭਾਵ ਬਾਰੇ ਨਹੀਂ ਸੋਚਦੇ ਕਾਨੂੰਨਸਾਜ਼: ਚੀਫ ਜਸਟਿਸ