ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਨੇ ਸਰਬ ਧਰਮ ਸੰਵਾਦ ਦਾ ਸੁਨੇਹਾ ਦਿੱਤਾ ਹੈ ਅਤੇ ਅਤਿਵਾਦ ਤੇ ਰੂੜ੍ਹੀਵਾਦ ਨੂੰ ਇਸੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ। ਗੁਰੂ ਨਾਨਕ ਦੇਵ ਨੇ ਸੁਨੇਹਾ ਦਿੱਤਾ ਹੈ ਕਿ ਸਭ ਧਰਮ ਚੰਗੇ ਹਨ ਤੇ ਇੱਕ-ਦੂਜੇ ਤੋਂ ਸਿੱਖਣਾ ਜ਼ਰੂਰੀ ਹੈ। ਅੱਜ ਦੇ ਸਮੇਂ ਇਹ ਸੁਨੇਹਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਜਦੋਂ ਅਸੀਂ ਆਪਣੇ ਆਪ ਵਿੱਚ ਜਿਊਂ ਰਹੇ ਹਾਂ। ਸਾਬਕਾ ਪ੍ਰਧਾਨ ਮੰਤਰੀ ਅੱਜ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ‘ਦਿ ਟ੍ਰਿਬਿਊਨ’ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਿੱਖਾਂ, ਹਿੰਦੂਆਂ, ਮੁਸਲਮਾਨਾਂ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਵੀ ਅੱਲਾਮਾ ਇਕਬਾਲ ਦੀ ਕਵਿਤਾ ਦਾ ਹਵਾਲਾ ਵੀ ਦਿੱਤਾ ਜਿਸ ਨੇ ਲਿਖਿਆ ਸੀ, ‘ਫਿਰ ਉਠੀ ਅਖੀਰ ਸਦਾ ਤੌਹੀਦ ਹੀ ਪੰਜਾਬ ਸੇ… ਹਿੰਦ ਕੋ ਏਕ ਮਰਦ-ਏ-ਕਾਮਿਲ ਨੇ ਜਗਾਇਆ ਖਵਾਬ ਸੇ…।’
INDIA ਅਤਿਵਾਦ ਦੇ ਖਾਤਮੇ ਲਈ ਅੰਤਰ-ਧਰਮ ਸੰਵਾਦ ਜ਼ਰੂਰੀ: ਮਨਮੋਹਨ ਸਿੰਘ