ਅਤਿਵਾਦ ਰੋਕੂ ਮੁਹਿੰਮ ਦੌਰਾਨ ਗ੍ਰਿਫ਼ਤਾਰ ਪਾਕਿਸਤਾਨੀ ਅਤਿਵਾਦੀ ਦੀ ਮੌਤ

soldiers

ਜੰਮੂ (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਇੱਕ ਜੰਗਲ ’ਚ ਸੈਨਾ ਦੇ ਪੁਲੀਸ ਦੀ ਸਾਂਝੀ ਟੀਮ ’ਤੇ ਅੱਜ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਜਿਸ ’ਚ ਸੁਰੱਖਿਆ ਦਸਤਿਆਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੱਕ ਪਾਕਿਸਤਾਨੀ ਅਤਿਵਾਦੀ ਦੀ ਮੌਤ ਹੋ ਗਈ ਅਤੇ ਤਿੰਨ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੇਂਧੜ ਦੇ ਭੱਟਾ ਦਰੀਆਂ ਜੰਗਲ ਤੋਂ ਭਾਰੀ ਗੋਲੀਬਾਰੀ ਤੇ ਧਮਾਕੇ ਹੋਣ ਦੀਆਂ ਖ਼ਬਰਾਂ ਹਨ। ਮੇਂਧੜ ਨਾਲ ਰਾਜੌਰੀ ਜ਼ਿਲ੍ਹੇ ਦੇ ਥਾਨਾਮੰਡੀ ਤੇ ਪੁਣਛ ਦੇ ਸੂਰਨਕੋਟ ਨੇੜਲੇ ਜੰਗਲਾਂ ’ਚ ਅਤਿਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਮੁਹਿੰਮ ਅੱਜ 14ਵੇਂ ਦਿਨ ਵੀ ਜਾਰੀ ਰਹੀ। ਸੂਰਨਕੋਟ ਤੇ ਮੇਂਧੜ ਵਿੱਚ ਕ੍ਰਮਵਾਰ 11 ਤੇ 14 ਅਕਤੂਬਰ ਨੂੰ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਦੇ 9 ਜਵਾਨਾਂ ਦੀ ਜਾਨ ਜਾਂਦੀ ਰਹੀ ਹੈ। ਪੁਲੀਸ ਤਰਜਮਾਨ ਨੇ ਕਿਹਾ ਕਿ ਭੱਟਾ ਦਰੀਆਂ ਦੇ ਜੰਗਲ ਵਿੱਚ ਅੱਜ ਸਵੇਰੇ ਦਹਿਸ਼ਤਗਰਦਾਂ ਵੱਲੋਂ ਕੀਤੀ ਫਾਇਰਿੰਗ ਵਿੱਚ ਦੋ ਪੁਲੀਸ ਮੁਲਾਜ਼ਮ ਤੇ ਇਕ ਫੌਜੀ ਜਵਾਨ ਜ਼ਖ਼ਮੀ ਹੋ ਗਏ ਜਦਕਿ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਪਾਕਿਸਤਾਨੀ ਦਹਿਸ਼ਤਗਰਦ ਜ਼ਿਆ ਮੁਸਤਫ਼ਾ, ਜੋ ਪੁਲੀਸ ਦੀ ਗ੍ਰਿਫ਼ਤ ਵਿੱਚ ਸੀ, ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਕਾਰਨ ਜ਼ਖ਼ਮੀ ਹੋਏ ਅਤਿਵਾਦੀ ਨੂੰ ਉੱਥੋਂ ਕੱਢਿਆ ਨਹੀਂ ਜਾ ਸਕਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਦੇ ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਮੁਹਿੰਮ ਦੌਰਾਨ ਵਾਧੂ ਸੁਰੱਖਿਆ ਕਰਮੀ ਭੇਜੇ ਗਏ ਅਤੇ ਮੁਸਤਫ਼ਾ ਦੀ ਲਾਸ਼ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਕੀਤੀ ਗਈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਾਹ ਨੇ ਗੁਰਦੁਆਰਾ ਡਿਗਿਆਣਾ ਸਾਹਿਬ ਮੱਥਾ ਟੇਕਿਆ
Next articleਗਲ਼ ਲੱਗ ਸੀਰੀ ਦੇ ਜੱਟ ਰੋਵੇ…!