ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸਿਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਜ਼ਿਲ•ਾ ਹੁਸ਼ਿਆਰਪੁਰ ਵਿਖੇ ਬਤੌਰ ਅਧਿਆਪਕਾ ਮੈਡਮ ਪਰਮਜੀਤ ਕੌਰ ਸੂਚ ਨੂੰ ਅਧਿਆਪਕ ਰਾਜ ਪੁਰਸਕਾਰ ਮਿਲਣ ਤੇ ਪਿੰਡ ਸੁਸਾਣਾ ਦੇ ਮੋਹਤਵਰ ਵਿਅਕਤੀਆਂ ਅਤੇ ਪਿੰਡ ਦੀ ਪੰਚਾਇਤ ਵਲੋਂ ਮੈਡਮ ਪਰਮਜੀਤ ਕੌਰ ਸੂਚ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਕਰਮਜੀਤ ਕੌਰ ਨੇ ਕਿਹਾ ਕਿ ਮੈਡਮ ਪਰਮਜੀਤ ਕੌਰ ਸੂਚ ਨੂੰ ਰਾਜ ਪੁਰਸਕਾਰ ਮਿਲਣ ਨਾਲ ਪਿੰਡ ਸੁਸਾਣਾ ਦਾ ਨਾਮ ਹੋਰ ਰੌਸ਼ਨ ਹੋਇਆ ਹੈ। ਉਨ•ਾਂ ਕਿਹਾ ਕਿ ਮੈਡਮ ਪਰਮਜੀਤ ਕੌਰ ਸੂਚ ਨੇ ਆਪਣੀ ਮਿਹਨਤ, ਦਿਆਨਤਦਾਰੀ, ਪ੍ਰਤਿਭਾ ਅਤੇ ਸਮਰਪਣ ਨਾਲ ਪ੍ਰਤੀਬੱਧਤਾ ਦਾ ਪੱਲਾ ਫੜ ਕੇ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਦੀ ਨਵੀਂ ਨੁਹਾਰ ਹੀ ਨਹੀਂ ਸਿਰਜੀ ਸਗੋਂ ਇਲਾਕੇ ਵਿਚ ਬੇਹੱਦ ਪ੍ਰੇਰਨਾ ਸ੍ਰੋਤ ਹੋ ਨਿੱਬੜੀ।
ਪਿੰਡ ਵਾਸਤੇ ਇਹ ਮਾਣ ਵਾਲੀ ਗੱਲ ਹੈ ਕਿ ਪਿੰਡ ਦੇ ਲੋਕ ਆਪਣੇ ਬੱਚਿਆਂ ਨੂੰ ਪੜਾਉਣ ਲਈ ਸਰਕਾਰੀ ਸਕੂਲ ਲਈ ਵੱਧ ਤਰਜੀਹ ਦਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਕੌਰ, ਪੂਜਾ, ਪ੍ਰੇਮ ਚੰਦ, ਚੇਅਰਮੈਨ ਗੁਲਸ਼ਨ ਦੇਵੀ, ਸੁਰਜੀਤ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਬਲਵੀਰ ਕੌਰ, ਦਰਸ਼ਨ ਰਾਮ, ਰਮਨਦੀਪ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਨੋਇਲ ਮਸੀਹ, ਪਰਮਜੀਤ ਸਿੰਘ, ਤਰਸੇਮ ਸਿੰਘ ਵੀ ਸ਼ਾਮਿਲ ਹੋਏ।