ਅਧਿਆਪਕ ਵਰਗ ਦੀਆਂ ਮੁਸ਼ਕਲਾਂ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ
ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ ਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਵੱਲੋਂ ਜਥੇਬੰਦੀ ਦੇ ਅਹੁਦੇਦਾਰਾਂ ਦੇ ਲੈ ਗਏ ਸੁਝਾਅ
ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਅਧਿਆਪਕ ਵਰਗ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ ਜਵੰਦਾ ਦੀ ਵਿਸ਼ੇਸ਼ ਆਨਲਾਈਨ ਵਰਚੁਅਲ ਯੂਮ ਮੀਟਿੰਗ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਦੌਰਾਨ ਹਰੇਕ ਜ਼ਿਲ੍ਹੇ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੱਲੋਂ ਆਪਣੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ, ਅਧਿਆਪਕ ਵਰਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਅਧਿਆਪਕ ਦਲ ਦੀ ਸਟੇਟ ਬਾਡੀ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਸਮੂਹ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕੀਤੀ ਜਾਵੇ , ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, 200 ਰੁਪਏ ਮਹੀਨਾ ਡਿਵੈਲਮੈਂਟ ਟੈਕਸ ਕੱਟਣਾ ਬੰਦ ਕੀਤਾ ਜਾਵੇ ਅਤੇ ਹੋਰ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ।
ਇਸ ਮੌਕੇ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ ਅਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਨੇ ਅਧਿਆਪਕ ਦਲ ਦੀ ਚਡ਼੍ਹਦੀ ਕਲਾ ਲਈ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਤੋਂ ਸੁਝਾਅ ਲੈ ਗਏ ਅਤੇ ਉਨ੍ਹਾਂ ਨੂੰ ਅਧਿਆਪਕ ਵਰਗ ਦੇ ਹਰੇਕ ਕਾਡਰ ਤਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਲਝਾਉਣ ਸਬੰਧੀ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕ ਦਲ ਦਾ ਇੱਕੋ ਇੱਕ ਨਿਸ਼ਾਨਾ ਸਰਬੱਤ ਦਾ ਭਲਾ ਹੈ। ਅਧਿਆਪਕ ਦਲ ਵੱਲੋਂ ਹਮੇਸ਼ਾਂ ਅਧਿਆਪਕ ਵਰਗ ਦੀ ਭਲਾਈ ਲਈ ਵੱਧ ਤੋਂ ਵੱਧ ਸੰਘਰਸ਼ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਇਸੇ ਪ੍ਰਕਾਰ ਹੀ ਜਾਰੀ ਰਹੇਗਾ।
ਇਸ ਮੌਕੇ ਅਧਿਆਪਕ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਝਬਾਲ, ਰਵਿੰਦਰ ਸਿੰਘ ਗਿੱਲ ਮੁਹਾਲੀ , ਸੁਖਦਿਆਲ ਸਿੰਘ ਝੰਡ ਕਪੂਰਥਲਾ,ਭਜਨ ਸਿੰਘ ਮਾਨ, ਕੁਲਵਿੰਦਰ ਸਿੰਘ ਬਰਾੜ, ਬਲਦੇਵ ਸਿੰਘ, ਬਾਬਾ ਤਾਰਾ ਸਿੰਘ ਗੁਰਦਾਸਪੁਰ, ਤਰਸੇਮ ਪਾਲ ਸ਼ਰਮਾ ਗੁਰਦਾਸਪੁਰ, ਰਵਿੰਦਰਜੀਤ ਸਿੰਘ ਪੰਨੂੰ, ਅਮਰਜੀਤ ਸਿੰਘ ਘੁਡਾਣੀ, ਆਤਮਜੀਤ ਸਿੰਘ, ਰਾਜਦੀਪ ਸਿੰਘ ਬਰੇਟਾ ਮਾਨਸਾ, ਜਗਤਾਰ ਸਿੰਘ ਬਾਠ ਬਠਿੰਡਾ , ਸੁੱਚਾ ਸਿੰਘ ਪਠਾਨਕੋਟ ,ਅੰਮ੍ਰਿਤਪਾਲ ਸਿੰਘ, ਲਖਵਿੰਦਰਪਾਲ ਲੁਧਿਆਣਾ ਸਮੇਤ ਵੱਖ ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly