ਅਧਿਆਪਕ ਦਲ ਪੰਜਾਬ ਨੇ ਕੀਤੀ ਪ੍ਰਾਇਮਰੀ ਸਕੂਲ਼ਾਂ ਦੀ ਤਾਲਾਬੰਦੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

ਵਿਭਾਗ ਪੰਜਾਬ ਚੋ ਪ੍ਰਾਇਮਰੀ ਡਾਇਰੈਕਟੋਰੈਟ ਨੂੰ ਖਤਮ ਕਰਨਾ ਚਾਹੁੰਦਾ ਹੈ-ਸੁਖਦਿਆਲ ਝੰਡ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਜਿਲ੍ਹਾ ਪ੍ਰਧਾਨ ਕਪੂਰਥਲਾ ਤੇ ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦਾਖਲਾ ਕਰਨ ਦੇ ਅਧਿਕਾਰ ਸੀਨੀਅਰ ਸੈਕੰਡਰੀ ਸਕੂਲ਼ਾਂ ਨੂੰ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ,ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਵਿਭਾਗ ਪੰਜਾਬ ਚੋ ਪ੍ਰਾਇਮਰੀ ਡਾਇਰੈਕਟੋਰੈਟ ਨੂੰ ਖਤਮ ਕਰਨਾ ਚਾਹੁੰਦਾ ਹੈ।ਆਗੂਆਂ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਕੋਸ਼ਿਸਾਂ ਨੂੰ ਪੰਜਾਬ ਦੇ ਅਧਿਆਪਕ ਪੂਰਾ ਨਹੀਂ ਹੋਣ ਦੇਣਗੇ।

ਕਿਉਂਕਿ ਜੇਕਰ ਪ੍ਰਾਇਮਰੀ ਸਿੱਖਿਆ ਡਾਇਰੈਕਟੋਰੇਟ ਭੰਗ ਹੋਇਆ ਤਾਂ ਪ੍ਰਾਇਮਰੀ ਕੇਡਰ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਉਠਾਉਣਾ ਪਵੇਗਾ ਅਤੇ ਹੈੱਡਟੀਚਰ, ਸੈਂਟਰ ਹੈੱਡ ਟੀਚਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਆਦਿ ਦੀਆਂ ਤਰੱਕੀਆਂ ਦੇ ਮੌਕੇ ਮੁਕੰਮਲ ਤੌਰ ਤੇ ਬੰਦ ਹੋ ਜਾਣਗੇ। ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਕੋਲੋ ਮੰਗ ਕੀਤੀ ਕਿ ਉਹ ਇਹੋ ਜਿਹੇ ਨਾਦਰਸ਼ਾਹੀ ਫੁਰਮਾਨ ਨੂੰ ਤੁਰੰਤ ਰੱਦ ਕੀਤਾ ਜਾਵੇ।ਆਗੂਆਂ ਨੇ ਮੰਗ ਕੀਤੀ ਕਿ ਇਹੋ ਜਿਹੇ ਫੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਜਰੂਰ ਕਰ ਲੈਣੀਆਂ ਚਾਹੀਦੀਆਂ ਹਨ, ਤਾਂ ਜੋ ਇਹੋ ਜਿਹੇ ਬੇਲੌੜੇ ਵਿਵਾਦਾਂ ਤੋਂ ਬਚਿਆ ਜਾ ਸਕੇ।

ਇਸ ਮੌਕੇ ਇਸ ਮੌਕੇ ਲੈਕ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ, ਮੁਖਤਿਆਰ ਲਾਲ,ਗੁਰਮੀਤ ਸਿੰਘ ਖਾਲਸਾ,ਅਮਰੀਕ ਸਿੰਘ ਰੰਧਾਵਾ,ਡਾ: ਅਰਵਿੰਦਰ ਸਿੰਘ ਭਰੋਤ, ਜਸਵਿੰਦਰ ਸਿੰਘ ਗਿੱਲ, ਜਤਿੰਦਰ ਸਿੰਘ ਸ਼ੈਲੀ, ਕਮਲਜੀਤ ਸਿੰਘ ਮੇਜਰਵਾਲ,ਵਿਸ਼ਾਲ ਭੱਲਾ, ਗੁਰਦੇਵ ਸਿੰਘ,ਜਗਜੀਤ ਸਿੰਘ ਮਿਰਜਾਪੁਰ ,ਸੁਰਿੰਦਰ ਕੁਮਾਰ,ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਵਿਜੈ ਕੁਮਾਰ ਭਵਾਨੀਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ, ਅਜੀਤਪਾਲ ਸਿੰਘ, ਅਮਨਦੀਪ ਸਿੰਘ ਵੱਲਣੀ, ਅਮਿਤ ਕੁਮਾਰ, ਅਤੁਲ ਸੇਠੀ, ਬਲਜਿੰਦਰ ਸਿੰਘ ਕਾਹਲਵਾਂ, ਨਰਿੰਦਰ ਭੰਡਾਰੀ, ਬਿਕਰਮਜੀਤ ਸਿੰਘ ਮੰਨਣ, ਹਰਜਿੰਦਰ ਸਿੰਘ ਨਾਂਗਲੂ, ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ , ਜਸਵਿੰਦਰ ਸਿੰਘ ਸੋਢੀ , ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਆਦਿ ਹਾਜਰ ਸਨ।

Previous articleਭਾਣੋਲੰਗਾ ਵਿਖੇ ਕੋਰੋਨਾ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਇਆ ਗਿਆ
Next article‘White House type’ Covid test kits coming to India from today