ਫਿਲੌਰ, (ਸਮਾਜ ਵੀਕਲੀ ਬਿਊਰੋ) ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਸਕੂਲ ‘ਚ ਬੱਚਿਆਂ ਨੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਬੱਚਿਆਂ ਨੇ ਆਪ ਖ਼ੁਦ ਸਮਾਗਮ ਦਾ ਸਾਰਾ ਪ੍ਰਬੰਧ ਕੀਤਾ। ਜਿਸ ‘ਚ ਬੱਚਿਆਂ ਨੇ ਵੱਖ-ਵੱਖ ਸਰਗਰਮੀਆਂ ਰਾਹੀਂ ਆਪਣੇ ਅਧਿਆਪਕਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਬੱਚਿਆਂ ਨੇ ਭਾਸ਼ਣ, ਕਵਿਤਾਵਾਂ, ਗੀਤ ਆਦਿ ਸਮੇਤ ਹੋਰ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਬੱਚਿਆਂ ਨੇ ਇਸ ਮੌਕੇ ਅਧਿਆਪਕਾਂ ਨੂੰ ਤੋਹਫ਼ੇ ਪੇਸ਼ ਕੀਤੇ। ਸਕੂਲ ਪ੍ਰਬੰਧਕ ਸੁਖਦੀਪ ਸਿੰਘ ਨੇ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹਾਨਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇੱਕ ਚੰਗੀ ਕਿਤਾਬ. ਚੰਗੀ ਕਲਮ, ਚੰਗਾ ਵਿਦਿਆਰਥੀ ਅਤੇ ਚੰਗਾ ਅਧਿਆਪਕ ਪੂਰੀ ਦੁਨੀਆ ਬਦਲ ਸਕਦਾ ਹੈ। ਇਸ ਮੌਕੇ ਸਾਰੇ ਅਧਿਆਪਕਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।