ਅਧਿਕਾਰੀਆਂ ਨੇ ਮੁਹਾਲੀ ਵਿੱਚ ਹੋਣ ਵਾਲੇ ਆਈ.ਪੀ.ਐੱਲ. ਮੈਚਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.)-2019 ਦੇ 30 ਮਾਰਚ ਅਤੇ 1 ਅਪਰੈਲ ਨੂੰ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਸ਼ਾਮਿਲ ਪੁਲੀਸ ਅਧਿਕਾਰੀਆਂ ਨੂੰ ਆਈ.ਪੀ.ਐਲ. ਮੈਚਾਂ ਦੇ ਮੱਦੇਨਜ਼ਰ ਸਮੇਂ ਸਿਰ ਰੂਟ ਪਲਾਨ ਤਿਆਰ ਕਰਨ, ਕ੍ਰਿਕਟ ਮੈਚ ਵੇਖਣ ਲਈ ਆਉਣ ਵਾਲੇ ਦਰਸ਼ਕਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਸਟੇਡੀਅਮ ਨੇੜੇ ਵਾਹਨ ਖੜ੍ਹੇ ਕਰਨ ਲਈ ਪਾਰਕਿੰਗ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਅਤੇ ਪਾਰਕਿੰਗ ਸਥਾਨਾਂ ਦੀ ਸਫ਼ਾਈ ਅਤੇ ਲਾਈਟਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਲਈ ਆਖਿਆ। ਉਨ੍ਹਾਂ ਦਿਵਿਆਂਗ ਦਰਸ਼ਕਾਂ ਲਈ ਪਾਰਕਿੰਗ ਵਾਲੀਆਂ ਥਾਵਾਂ ’ਤੇ ਵ੍ਹੀਲ ਚੇਅਰਾਂ ਅਤੇ ਰੈਂਪਾਂ ਦਾ ਪ੍ਰਬੰਧ ਕਰਨ ਦੀ ਵੀ ਤਾਕੀਦ ਕੀਤੀ ਤਾਂ ਜੋ ਉਨ੍ਹਾਂ ਨੂੰ ਸਟੇਡੀਅਮ ਤੱਕ ਪੁੱਜਣ ਲਈ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਵੱਖ ਵੱਖ ਅਧਿਕਾਰੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐੱਸ.ਡੀ.ਐੱਮ. ਮੁਹਾਲੀ ਜਗਦੀਪ ਸਹਿਗਲ, ਜੁਆਇੰਟ ਕਮਿਸ਼ਨਰ ਨਗਰ ਨਿਗਮ ਕਨੂੰ ਥਿੰਦ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Previous articleਸ਼ੰਕਰ ਨੂੰ ਚੌਥੇ ਨੰਬਰ ਉੱਤੇ ਉਤਾਰ ਸਕਦੇ ਨੇ ਟੀਮ ਪ੍ਰਬੰਧਕ
Next articleਕਿੰਗਜ਼ ਇਲੈਵਨ ਪੰਜਾਬ ਵੱਲੋਂ ਮੁਹਾਲੀ ਸਟੇਡੀਅਮ ’ਚ ਅਭਿਆਸ ਜਾਰੀ