ਸ੍ਰੀਨਗਰ, (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਜਦੋਂ ਸੁਰੱਖਿਆ ਬਲਾਂ ਨੇ ਐਤਵਾਰ ਰਾਤ ਦੱਖਣੀ ਕਸ਼ਮੀਰ ਦੇ ਤੰਗਪਾਵਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਤਾਂ ਅਤਿਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਗਰੋਂ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਦੋ ਅਤਿਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਦੱਸਿਆ ਕਿ ਦੋਵੇਂ ਅਤਿਵਾਦੀ ਲਸ਼ਕਰ-ਏ-ਤਇਬਾ ਨਾਲ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਆਰਮੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਦੋ ਏਕੇ ਰਾਈਫਲਾਂ ਅਤੇ ਹੋਰ ਅਸਲਾ ਬਰਾਮਦ ਹੋਇਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly