ਅਫ਼ਗਾਨ ਸ਼ਾਂਤੀ ਪਰਿਸ਼ਦ ਦੇ ਮੁਖੀ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ (ਸਮਾਜ ਵੀਕਲੀ) : ਅਫ਼ਗਾਨਿਸਤਾਨ ਦੇ ਮੁੱਖ ਸ਼ਾਂਤੀ ਵਾਰਤਾਕਾਰ ਅਬਦੁੱਲਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਤਾਲਿਬਾਨ ਨਾਲ ਚੱਲ ਰਹੀ ਸ਼ਾਂਤੀ ਵਾਰਤਾ ਬਾਰੇ ਵਿਚਾਰ ਵਟਾਂਦਰਾ ਕੀਤਾ।

ਬੈਠਕ ਤੋਂ ਬਾਅਦ ਅਬਦੁੱਲਾ ਨੇ ਟਵੀਟ ਕਰਕੇ ਦੱਸਿਆ ਕਿ ਸ੍ਰੀ ਮੋਦੀ ਨੇ ਅਫ਼ਗਾਨਿਸਤਾਨ ’ਚ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੀ ਹਮਾਇਤ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਫ਼ਗਾਨਿਸਤਾਨ ਨਾਲ ਰਿਸ਼ਤੇ ਹੋਰ ਗੂੜ੍ਹੇ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਅਬਦੁੱਲਾ ਸ਼ਾਂਤੀ ਵਾਰਤਾ ਲਈ ਖੇਤਰੀ ਸਰਬਸੰਮਤੀ ਬਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਮੰਗਲਵਾਰ ਨੂੰ ਭਾਰਤ ਦੇ ਪੰਜ ਰੋਜ਼ਾ ਦੌਰੇ ’ਤੇ ਆਏ ਹਨ। ਸ੍ਰੀ ਅਬਦੁੱਲਾ ਨੇ ਬੁੱਧਵਾਰ ਨੂੰ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਗੱਲਬਾਤ ਕੀਤੀ ਸੀ।

Previous articleਬੇਕਸੂਰਾਂ ਨੂੰ ਅਤਿਵਾਦੀ ਐਲਾਨਣ ਲਈ ਸਲਾਮਤੀ ਕੌਂਸਲ ਦੀ ਦੁਰਵਰਤੋਂ ਨਾ ਹੋਵੇ: ਭਾਰਤ
Next articleਹੈਰਿਸ ਤੇ ਪੈਂਸ ਵਿਚਾਲੇ ਬਹਿਸ ਦੌਰਾਨ ਕੋਵਿਡ ਤੇ ਚੀਨ ਮੁੱਦੇ ਭਾਰੂ ਰਹੇ