(ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵਰਚੁਅਲ ਉਦਘਾਟਨ ਮੌਕੇ ਮੁੱਖ ਮੰਤਰੀ ਕੋਲ ਮੰਗ ਉਠਾਈ ਕਿ ਬਿਹਤਰ ਪ੍ਰਸ਼ਾਸਨ ਲਈ ਸਥਾਨਕ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਅਬੋਹਰ ਅਤੇ ਬਟਾਲਾ ਨੂੰ ਵੀ ਜ਼ਿਲ੍ਹੇ ਬਣਾਉਣ ਲਈ ਸੰਭਾਵਨਾ ਤਲਾਸ਼ੀ ਜਾਵੇ। ਜਾਖੜ ਨੇ ਇਹ ਵੀ ਕਿਹਾ ਕਿ ਇੱਕ ਸਮਾਨ ਵਿਕਾਸ ਕੀਤੇ ਜਾਣ ਲਈ ਅਜਿਹਾ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਸਬੰਧਿਤ ਧਿਰਾਂ ਨੂੰ ਭਰੋਸੇ ਵਿੱਚ ਲਿਆ ਜਾਵੇ। ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਨੂੰ ਰੋਪੜ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਨਿੱਜੀ ਤੌਰ ’ਤੇ ਦਖ਼ਲ ਦੇਣ ਦੀ ਅਪੀਲ ਵੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly