ਅਮਰਿੰਦਰ ਦਾ ਕਰੋਨਾ ਟੈਸਟ ਨੈਗੇਟਿਵ

ਚੰਡੀਗੜ੍ਹ  (ਸਮਾਜ ਵੀਕਲੀ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੀ ਪਾਜ਼ੇਟਿਵ ਰਿਪੋਰਟ ਆਉਣ ਮਗਰੋਂ ਮੁੱਖ ਮੰਤਰੀ ਨੇ ਆਪਣੇ ਟੈਸਟ ਕਰਾਏ ਸਨ ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ। ਦੱਸਣਯੋਗ ਹੈ ਕਿ ਖੇਤੀ ਬਚਾਓ ਯਾਤਰਾ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਸਟੇਜ ਸਾਂਝੀ ਕੀਤੀ ਸੀ। ਉਂਜ, ਮੁੱਖ ਮੰਤਰੀ ਪਹਿਲਾਂ ਵੀ ਆਪਣਾ ਕਰੋਨਾ ਟੈਸਟ ਕਈ ਵਾਰ ਕਰਾ ਚੁੱਕੇ ਹਨ।

Previous articleਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ
Next articleਦਲਿਤ ਸਮਾਜ ਵੱਲੋਂ ਪੰਜਾਬ ਬੰਦ ਅੱਜ