ਅਮਰੀਕਾ ਇਕ ਦਿਨ ‘ਚ 2000 ਤੋਂ ਜ਼ਿਆਦਾ Coronavirus ਨਾਲ ਮੌਤਾਂ ਦਰਜ ਕਰਨ ਵਾਲਾ ਪਹਿਲਾ ਦੇਸ਼ ਬਣਿਆ

ਵਾਸ਼ਿੰਗਟਨ (ਸਮਾਜਵੀਕਲੀ)  : ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (COVID-19) ਨਾਲ 2000 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਹ ਕਿਸੇ ਵੀ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕ੍ਰਮਣ ਨਾਲ ਇਕ ਦਿਨ ਵਿਚ ਹੋਣ ਵਾਲੀਆਂ ਸਭ ਤੋਂ ਜ਼ਿਆਦਾ ਮੌਤਾਂ ਹਨ। ਅਮਰੀਕਾ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਜੌਨਸ ਹੌਪਕਿੰਸ ਯੂਨੀਵਰਸਿਟੀ ਦੇ ਅੰਕੜਿਅਂ ਅਨੁਰਾਸ, ਅਮਰੀਕਾ ‘ਚ ਬੀਤੇ 24 ਘੰਟਿਆਂ ‘ਚ ਕੋਵਿਡ-19 ਨਾਲ 2108 ਲੋਕਾਂ ਦੀ ਮੌਤ ਹੋਈ। ਅਮਰੀਕੀ ਰਾਸ਼ਟਰਪਤੀ ਇਸ ਗੱਲ ਦਾ ਖਦਸ਼ਾ ਪ੍ਰਗਟਾ ਚੁੱਕੇ ਹਨ ਕਿ ਕੋਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਉਨ੍ਹਾਂ ਦੇ ਦੇਸ਼ ਵਿਚ 1 ਤੋਂ 2 ਲੱਖ ਲੋਕਾਂ ਦੀ ਜਾਨ ਜਾ ਸਕਦੀ ਹੈ।

ਦੁਨੀਆ ਭਰ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਨੂੰ ਪਾਰ ਕਰ ਗਈ ਹੈ। ਮ੍ਰਿਤਕਾਂ ਦਾ ਅੰਕੜਾ ਇਕ ਲੱਖ ਇਕ ਹਜ਼ਾਰ 576 ‘ਤੇ ਪਹੁੰਚ ਗਿਆ ਹੈ। ਉੱਥੇ ਹੀ 16.77 ਲੱਖ ਲੋਕ ਹੁਣ ਤਕ ਇਸ ਜਾਨਲੇਵਾ ਵਾਇਰਸ ਨਾਲ ਸੰਕ੍ਰਮਿਤ ਹੋ ਚੁੱਕੇ ਹਨ। ਇਸ ਮਹਾਮਾਰੀ ਨਾਲ ਸੰਕ੍ਰਮਿਤ 3.7 ਲੱਖ ਤੋਂ ਜ਼ਿਆਦਾ ਲੋਕ ਪੂਰੀ ਤਰ੍ਹਾਂ ਠੀਕ ਵੀ ਹੋਏ ਹਨ। ਭਾਰਤ ‘ਚ ਵੀ ਕੋਰੋਨਾ ਵਾਇਰਸ ਸੰਕ੍ਰਮਿਤਾਂ ਦਾ ਅੰਕੜਾ 6000 ਦੇ ਪਾਰ ਪਹੁੰਚ ਗਿਆ ਹੈ।
Previous articleIran to ease restrictions on economic activities
Next articleਵਿੱਤ ਮੰਤਰੀ ਦੀ ‘ਗੁੰਮਸ਼ੁਦਾ ਦੀ ਤਲਾਸ਼’ ਪੋਸਟ ਪਾਉਣ ਵਾਲਿਆਂ ‘ਤੇ ਪਰਚਾ, ਯੂਥ ਅਕਾਲੀ ਦਲ ਦੇ ਵਰਕਰ ਹਨ ਨੌਜਵਾਨ