ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਵੱਲੋਂ ਸੰਸਾਰ ਭਰ ਦੇ ਵੱਖ-ਵੱਖ ਦੇਸ਼ਾਂ ਨੂੰ ਕੋਵਿਡ-19 ਟੀਕਿਆਂ ਦੀਆਂ 2.5 ਕਰੋੜ ਖੁਰਾਕਾਂ ਭੇਜਣ ਦਾ ਐਲਾਨ ਕੀਤਾ ਹੈ। ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਘੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਤੋਂ ਟੀਕੇ ਪ੍ਰਾਪਤ ਕਰਨ ਵਾਲੇ ਪ੍ਰਮੁੱਖ ਦੇਸ਼ਾਂ ਵਿੱਚ ਸ਼ਾਮਲ ਹੋਵੇਗਾ।
ਬਾਇਡਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਅਮਰੀਕਾ ਕੋਵਿਡ-19 ਟੀਕਿਆਂ ਦੇ 2.5 ਕਰੋੜ ਡੋਜ਼ ਵਿੱਚ 1.9 ਕਰੋੜ ਭਾਵ 75 ਫੀਸਦ ਖੁਰਾਕਾਂ ਹੋਰ ਮੁਲਕਾਂ ਨੂੰ ਭੇਜੇਗਾ। ਇਸ ਅਨੁਸਾਰ ਏਸ਼ੀਆ ਦੇ ਭਾਰਤ, ਨੇਪਾਲ, ਬੰਗਲਾਦੇਸ਼, ਪਾਕਿਸਤਾਨ, ਸ੍ਰੀਲੰਕਾ, ਅਫਗਾਨਿਸਤਾਨ, ਮਾਲਦੀਵ, ਮਲੇਸ਼ੀਆ, ਫਿਲਪੀਨ, ਵੀਅਤਨਾਮ, ਇੰਡੋਨੇਸ਼ੀਆ, ਥਾਈਲੈਂਡ, ਲਾਓਸ, ਪਾਪੂਆ ਨਿਊ ਗਿੰਨੀ, ਤਾਈਵਾਨ ਨੂੰ 70 ਲੱਖ ਖੁਰਾਕਾਂ ਦਿੱਤੀਆਂ ਜਾਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly