ਅਮਰੀਕਾ ਵਿਚ ਸਿੱਖਾਂ ਖ਼ਿਲਾਫ਼ ਅਪਰਾਧਾਂ ਵਿਚ ਕਮੀ

ਵਾਸ਼ਿੰਗਟਨ (ਸਮਾਜ ਵੀਕਲੀ):ਅਮਰੀਕਾ ਵਿਚ ਸਿੱਖਾਂ ਦੇ ਹਿੱਤਾਂ ਲਈ ਕੰਮ ਕਰਦੀ ਇਕ ਸੰਸਥਾ ਨੇ ਐੱਫਬੀਆਈ ਦੀ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਪਿਛਲੇ ਸਾਲ ਅਮਰੀਕਾ ਵਿੱਚ ਸਿੱਖਾਂ ਪ੍ਰਤੀ ਹੋਣ ਵਾਲੇ ਨਫ਼ਰਤੀ ਅਪਰਾਧਾਂ ਵਿੱਚ ਕੁਝ ਨਿਘਾਰ ਆਇਆ ਹੈ। ਐੱਫਬੀਆਈ ਦੀ ਇਹ ਰਿਪੋਰਟ ਦਰਸਾਉਂਦੀ ਹੈ ਕਿ ਸਾਲ 1991 ਤੋਂ ਬਾਅਦ 2019 ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਦੀ ਗਿਣਤੀ ਸਭ ਤੋਂ ਘੱਟ ਰਹੀ ਹੈ।

ਸਾਊਥ ਏਸ਼ੀਅਨ ਅਮਰੀਕਨਜ਼ ਲੀਡਿੰਗ ਟੂਗੈਦਰ (ਸਾਲਟ) ਨਾਂ ਦੀ ਸੰਸਥਾ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਸਾਲ 2019 ਵਿੱਚ ਅਮਰੀਕਾ ’ਚ ਸਿੱਖਾਂ ਪ੍ਰਤੀ ਅਪਰਾਧਾਂ ’ਚ ਕੁਝ ਨਿਘਾਰ ਦੇਖਿਆ ਗਿਆ ਹੈ ਜਦੋਂ ਕਿ ਸਾਲ 2018 ਵਿੱਚ ਇਨ੍ਹਾਂ ਅਪਰਾਧਾਂ ਵਿੱਚ 200 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ। ਰਿਪੋਰਟ ਮੁਤਾਬਕ ਮੁਸਲਮਾਨ ਵਿਰੋਧੀ ਘਟਨਾਵਾਂ ਵਿੱਚ ਵੀ ਨਿਘਾਰ ਆਇਆ ਹੈ ਅਤੇ ਅਜਿਹੀਆਂ ਕੁੱਲ 176 ਘਟਨਾਵਾਂ ਸਾਹਮਣੇ ਆਈਆਂ ਹਨ।

Previous articleਤੇਜ਼ ਰਫ਼ਤਾਰ ਕਾਰ ਨੇ ਦੋ ਚਚੇਰੇ ਭਰਾਵਾਂ ਸਣੇ ਤਿੰਨ ਦੀ ਜਾਨ ਲਈ
Next articleEncounter breaks out in Jammu’s Nagrota