ਪੇਈਚਿੰਗ (ਸਮਾਜ ਵੀਕਲੀ) : ਚੀਨ ਨੇ ਅੱਜ ਕਿਹਾ ਕਿ ਉਹ ਅਮਰੀਕਾ ਦੀਆਂ ਚੋਟੀ ਦੀਆਂ ਰੱਖਿਆ ਸਾਜ਼ੋ-ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ’ਤੇ ਪਾਬੰਦੀਆਂ ਲਾਏਗਾ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਤਾਇਵਾਨ ਨੂੰ ਹਥਿਆਰ ਸਪਲਾਈ ਕੀਤੇ ਹਨ। ਚੀਨ ਅਮਰੀਕਾ ਦੀਆਂ ‘ਬੋਇੰਗ’ ਤੇ ‘ਲੌਕਹੀਡ ਮਾਰਟਿਨ’ ਜਿਹੀਆਂ ਫਰਮਾਂ ਉਤੇ ਪਾਬੰਦੀਆਂ ਲਾਉਣ ਦੀ ਤਿਆਰੀ ਕਰ ਰਿਹਾ ਹੈ। ਤਾਇਵਾਨ ਨੂੰ ਅਮਰੀਕਾ ਵੱਲੋਂ ਹਥਿਆਰਾਂ ਦੀ ਸਪਲਾਈ ਵਧਾ ਦਿੱਤੀ ਗਈ ਹੈ। ਇਸ ਕਾਰਨ ਵਾਸ਼ਿੰਗਟਨ ਤੇ ਪੇਈਚਿੰਗ ਵਿਚਾਲੇ ਤਣਾਅ ਬਣਿਆ ਹੋਇਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਤਾਇਵਾਨ ਲਈ 135 ਜ਼ਮੀਨ ਤੋਂ ਮਾਰ ਕਰ ਸਕਣ ਵਾਲੀਆਂ ‘ਸਲੈਮ-ਈਆਰ’ ਮਿਜ਼ਾਈਲਾਂ ਨੂੰ ਮਨਜ਼ੂਰੀ ਦਿੱਤੀ ਹੈ।
HOME ਅਮਰੀਕੀ ਰੱਖਿਆ ਕੰਪਨੀਆਂ ’ਤੇ ਪਾਬੰਦੀਆਂ ਲਾਉਣ ਦੀ ਤਿਆਰੀ ’ਚ ਚੀਨ