ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ: ਸੀਤਾਰਾਮਨ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਜੀਐੱਸਟੀ ਮੁਆਵਜ਼ਾ ਬਕਾਇਆ ਚੇਤੇ ਹਨ ਅਤੇ ਸਰਕਾਰ ਵਲੋਂ ਆਪਣੇ ਵਾਅਦੇ ਪੁਗਾਏ ਜਾਣਗੇ। ਪ੍ਰੈੱਸ ਕਾਨਫਰੰਸ ਮੌਕੇ ਸੀਤਾਰਾਮਨ ਨੇ ਕਿਹਾ ਕਿ ਆਰਥਿਕਤਾ ਵਿਚ ਸੁਧਾਰ ਲਈ ਸਰਕਾਰ ਵਲੋਂ ਲੋੜ ਪੈਣ ’ਤੇ ਜ਼ਰੂਰੀ ਕਦਮ ਚੁੱਕਣੇ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜਿੱਥੇ ਦਖ਼ਲ ਦੀ ਲੋੜ ਹੈ, ਦਖ਼ਲ ਦਿੱਤਾ ਜਾ ਰਿਹਾ ਹੈ। ਉਦਯੋਗਾਂ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਅਰਥਚਾਰੇ ਵਿੱਚ ਆਈ ਖੜ੍ਹੋਤ ਦੇ ਨਾਲ ਹੀ ਵੱਧ ਰਹੀ ਮਹਿੰਗਾਈ ਬਾਰੇ ਪੁੱਛੇ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕੀਤਾ। ਸੀਤਾਰਾਮਨ ਨੇ ਜੀਐੱਸਟੀ ਦਰਾਂ ਵਿੱਚ ਵਾਧੇ ਤੋਂ ਇਨਕਾਰ ਨਹੀਂ ਕੀਤਾ ਬਲਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਲੋਂ ਇਸ ਬਾਰੇ ਹਾਲੇ ਵਿਚਾਰ ਕੀਤਾ ਜਾਣਾ ਹੈ। ਪਿਆਜ਼ਾਂ ਦੇ ਵਧੇ ਭਾਅ ਬਾਰੇ ਉਨ੍ਹਾਂ ਕਿਹਾ ਕਿ ਦਰਾਮਦ ਹੋਣ ਨਾਲ ਕਈ ਥਾਵਾਂ ’ਤੇ ਭਾਅ ਹੇਠਾਂ ਆ ਗਏ ਹਨ।

Previous articleਸਬਰੀਮਾਲਾ ਮੰਦਰ: ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ
Next articleSixty-fourth Parinirvan Day Commemoration of Dr. Babasaheb Ambedkar at Ambedkar Hall, Southall