ਅਲੀਗੜ੍ਹ ਯੂਨੀਵਰਸਿਟੀ ’ਚ ਇਕ ਹੋਰ ਪ੍ਰੋਫੈਸਰ ਦੀ ਕਰੋਨਾ ਕਾਰਨ ਮੌਤ

ਅਲੀਗੜ੍ਹ (ਉਤਰ ਪ੍ਰਦੇਸ਼) (ਸਮਾਜ ਵੀਕਲੀ): ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਯੂਨੀਵਰਸਿਟੀ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਦੇ ਪ੍ਰੋ. ਸ਼ਾਹਿਦ ਅਲੀ ਸਿੱਦਿਕੀ ਨੇ ਦੱਸਿਆ ਕਿ ਕਰੋਨਾ ਕਾਰਨ ਫਾਰਮਾਕੋਲੋਜੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਮੁਹੰਮਦ ਨਸੀਰੂਦੀਨ ਦਾ ਦੇਹਾਂਤ ਹੋ ਗਿਆ, ਉਹ ਪਿਛਲੇ ਦੋ ਹਫਤਿਆਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਇਸ ਤੋਂ ਪਹਿਲਾਂ ਇਸ ਯੂਨੀਵਰਸਿਟੀ ਦੇ 38 ਪ੍ਰੋਫੈਸਰਾਂ ਤੇ ਸਟਾਫ ਮੈਂਬਰਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਵਿੱਚ ਤਿੰਨ ਲੱਖ ਤੋਂ ਘਟੇ ਕਰੋਨਾ ਦੇ ਨਵੇਂ ਕੇਸ, 4106 ਮੌਤਾਂ
Next articleਚੱਕਰਵਾਤੀ ਤੂਫਾਨ ‘ਤੌਕਤੇ’ ਅੱਜ ਸ਼ਾਮ ਗੁਜਰਾਤ ਪੁੱਜੇਗਾ