ਪਿੰਡ ਅਲੀਵਾਲ ਨੇੜੇ ਇੱਕ ਟਰੈਕਟਰ-ਟਰਾਲੀ ਅਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਕਾਰ ਸਵਾਰ ਬਟਾਲਾ ਤੋਂ ਵਿਆਹ ਵੇਖ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਘਣੀਏ ਕੇ ਬਾਂਗਰ ਦੇ ਮੁਖੀ ਮੁਖਤਾਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਪਤਨੀ ਰਮਨ ਕੁਮਾਰ, ਦਾਨਿਸ਼ ਪੁੱਤਰ ਰਮਨ ਕੁਮਾਰ, ਗੁਰਮੀਤ ਕੌਰ ਪਤਨੀ ਰਣਜੀਤ ਸਿੰਘ ਅਤੇ ਕੁਲਦੀਪ ਕੌਰ ਪਤਨੀ ਸਰਵਣ ਸਿੰਘ ਸਾਰੇ ਵਾਸੀ ਬਿਸ਼ਨਕੋਟ ਬਟਾਲਾ ਕੱਲ੍ਹ ਆਪਣੇ ਰਿਸ਼ਤੇਦਾਰਾਂ ਦੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ ਅਤੇ ਅੱਜ ਵਿਆਹ ਤੋਂ ਵਾਪਸ ਕਾਰ ’ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਕਿ ਜਦ ਉਹ ਅਲੀਵਾਲ ਦੇ ਨੇੜੇ ਪਹੁੰਚੇ ਤਾਂ ਇੱਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ ਜਿਸ ਕਾਰਨ ਕੁਲਦੀਪ ਕੌਰ ਦੀ ਮੌਤ ਹੋ ਗਈ ਜਦਕਿ ਰਾਜਵਿੰਦਰ ਕੌਰ, ਦਾਨਿਸ਼ ਅਤੇ ਗੁਰਮੀਤ ਕੌਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
INDIA ਅਲੀਵਾਲ ਨੇੜੇ ਹਾਦਸੇ ਵਿੱਚ ਔਰਤ ਦੀ ਮੌਤ; 3 ਜ਼ਖ਼ਮੀ