ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੱਡਾ ਬੰਬ ਧਮਾਕਾ

 

ਕਾਬੁਲ, ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਇਕ ਵੱਡਾ ਬੰਬ ਧਮਾਕਾ ਹੋਇਆ ਹੈ। ਇੱਥੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ।ਉਕਤ ਧਮਾਕੇ ਦੌਰਾਨ ਇਕ ਅਮਰੀਕੀ ਸੈਨਿਕ ਸਮੇਤ ਕੁੱਲ 12 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅਸ਼ਰਫ਼ ਗਨੀ ਵਾਸ਼ਿੰਗਟਨ ‘ਚ ਆਪਣੇ ਅਮਰੀਕੀ ਹਮਰੁਤਬਾ ਨਾਲ ਯੂਐੱਸ-ਤਾਲਿਬਾਨ ਸੌਦੇ ‘ਤੇ ਚਰਚਾ ਲਈ ਮੌਜੂਦ ਹਨ।

Previous articleਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਗਬੀਰ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Next articleUse science to promote humanist values and not in the service of gods