ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਗਿਆਨੀ ਜੰਗੀਰ ਸਿੰਘ ਰਤਨ ਦਾ ਵਿਸ਼ੇਸ਼ ਸਨਮਾਨ

ਸੁਨਾਮ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) – ਆਪਣੀ ਇਨਕਲਾਬੀ ਵਿਚਾਰਧਾਰਾ ਅਤੇ ਕਾਰਜਾਂ ਲਈ ਪ੍ਰਸਿੱਧ ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਅੱਜ ਸਾਹਿਤਕਾਰ ਗਿਆਨੀ ਜੰਗੀਰ ਸਿੰਘ ਰਤਨ ਦਾ ਸੁਨਾਮ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਕਿ ਬੀਤੇ ਐਤਵਾਰ ਮੰਚ ਵੱਲੋਂ ਪਿੰਡ ਘੜਾਮਾਂ (ਪਟਿਆਲਾ) ਵਿਖੇ ਸ਼ਹੀਦ ਊਧਮ ਸਿੰਘ ਜੀ ਅਤੇ ਬਾਬਾ ਸੋਹਣ ਸਿੰਘ ਭਕਨਾ ਜੀ ਦੇ ਜਨਮ ਦਿਹਾੜਿਆਂ ਨੂੰ ਸਮਰਪਿਤ ਇਨਕਲਾਬੀ ਸਮਾਗਮ ਕਰਵਾਇਆ ਗਿਆ ਸੀ। ਜਿਸ ਵਿੱਚ ਗਿਆਨੀ ਜੀ ਦੁਆਰਾ ਰਚਿਤ ਸ਼ਹੀਦ ਊਧਮ ਸਿੰਘ ਜੀ ਦੀ ਸੰਖੇਪ ਜੀਵਨੀ (ਕਿਤਾਬਚੇ) ਹਾਜ਼ਰ ਲੋਕਾਂ ਨੂੰ ਮੁਫ਼ਤ ਵੰਡੀ ਗਈ ਪਰ

ਲੇਖਕ ਸਾਹਬ ਕਿਸੇ ਕਾਰਨ ਨਹੀਂ ਸਨ ਪਹੁੰਚ ਸਕੇ। ਸੋ ਅੱਜ ਮੰਚ ਵੱਲੋਂ ਵਿਸ਼ੇਸ਼ ਤੌਰ ‘ਤੇ ਕੌਮਾਂਤਰੀ ਕੋਆਰਡੀਨੇਟਰ ਰੋਮੀ ਘੜਾਮੇਂ ਵਾਲ਼ਾ ਅਤੇ ਸਮਰਥਕ ਆਰਨਮ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੰਚ ਦੇ ਕੌਮਾਂਤਰੀ ਚੇਅਰਪਰਸਨ ਰਣਬੀਰ ਕੌਰ ਬੱਲ ਯੂ.ਐੱਸ.ਏ, ਕੌਮਾਂਤਰੀ ਪ੍ਰਧਾਨ ਰੁਪਿੰਦਰ ਜੋਧਾਂ ਜਾਪਾਨ, ਕੌਮਾਂਤਰੀ ਸਰਪ੍ਰਸਤ ਦਵਿੰਦਰ ਸਿੰਘ ਪੱਪੂ ਬੈਲਜ਼ੀਅਮ, ਕੌਮਾਂਤਰੀ ਜਰਨਲ ਸਕੱਤਰ ਬਲਿਹਾਰ ਸੰਧੂ ਅਸਟ੍ਰੇਲੀਆ, ਕੌਮਾਂਤਰੀ ਜਾਇੰਟ ਸਕੱਤਰ ਬਿੰਦਰ ਭੋਗਪੁਰੀ ਇੰਗਲੈਂਡ, ਕੌਮਾਂਤਰੀ ਬੁਲਾਰੇ ਨਵਦੀਪ ਜੋਧਾਂ ਕੈਨੇਡਾ ਅਤੇ ਕੌਮਾਂਤਰੀ ਮੀਤ ਪ੍ਰਧਾਨ ਬਿੰਦਰ ਜਾਨ-ਏ-ਸਾਹਿਤ ਇਟਲੀ ਨੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਮੁਬਾਰਕਾਬਾਦ ਦਿੱਤੀ।

Previous articleਪੰਜਾਬ ਦੇ ਪੁੱਤ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਕਿਹਾ: ਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ, ਉਹ ਤਾਂ ਸਿਰਫ ‘ਕਠਪੁਤਲੀ’ ਬਣੇ ਹੋਏ ਨੇ, ਸਨੀ ਦਿਓਲ ਵੀ ਕਰ ਚੁੱਕਿਆ ਕਾਨੂੰਨਾਂ ਦਾ ਸਮਰਥਨ
Next articleਸਿੰਘੂ ਬਾਰਡਰ: ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ