ਅੰਤਰਰਾਸ਼ਟਰੀ ਮਜ਼ਦੂਰ ਦਿਵਸ

ਗੁਰਪ੍ਰੀਤ ਸਿੰਘ ਸੰਧੂ

(ਸਮਾਜ ਵੀਕਲੀ)

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ,ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। “ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ।

ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ,ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।

ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋਂ ਪਹਿਲਾਂ ਚੇਨੱਈ ਵਿੱਚ 1 ਮਈ 1923 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਵਜੋਂ ਪ੍ਰਵਾਨਿਤ ਕਰ ਲਿਆ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਰਾਵੇਲੂ ਚੇਟਿਆਰ ਨੇ ਸ਼ੁਰੂ ਕੀਤੀ ਸੀ। ਭਾਰਤ ਵਿੱਚ ਮਦਰਾਸ ਦੇ ਹਾਈਕੋਰਟ ਸਾਹਮਣੇ ਇੱਕ ਵੱਡਾ ਮੁਜਾਹਰਾ ਕਰ ਕੇ ਇੱਕ ਮਤਾ ਪਾਸ ਕਰ ਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿੱਚ ਵੀ ਕਾਮੇ ਦਿਵਸ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਜਾਵੇ।

ਭਾਰਤ ਸਮੇਤ ਲਗਪਗ 80 ਮੁਲਕਾਂ ਵਿੱਚ ਇਹ ਦਿਵਸ ਪਹਿਲੀ ਮਈ ਨੂੰ ਮਨਾਇਆ ਜਾਂਦਾ ਹੈ। ਇਸ ਪਿੱਛੇ ਤਰਕ ਹੈ ਕਿ ਇਹ ਦਿਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਪ੍ਰਵਾਨਿਤ ਹੋ ਚੁੱਕਿਆ ਹੈ।ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ।

ਕਿਰਤੀਆਂ ਦੇ ਵਰਤਮਾਨ ਹਾਲਾਤ ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ।

ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ। ਮੋਜੂਦਾਂ ਦੋਰ ਅੰਦਰ ਕਾਮਿਆਂ ਅਤੇ ਸਰਕਾਰਾਂ ਦਰਮਿਆਨ ਕਾਫੀ ਗੁੰਝਲਦਾਰ ਵਲਵਲੇ ਵਿੱਚ ਮਸਲੇ ਉੱਲਝ ਰਹੇ ਹਨ, ਕਾਮਿਆਂ ਤੋ ਉਹਨਾਂ ਦੇ ਜਮੂਹਰੀ ਹੱਕਾਂ ਤੇ ਸਰਕਾਰਾਂ ਕੈਚੀ ਫੇਰ ਰਹੀਆਂ ਹਨ, ਕਾਮਿਆਂ ਦੀ ਲੁੱਟ ਕੀਤੀ ਜਾ ਰਹੀ ਹੈ, ਘੱਟ ਉਜਰਤ ਅਤੇ ਵੱਧ ਕੰਮ ਕਰਕੇ ਲੁੱਟ ਹੋ ਰਹੀ ਹੈ ।

ਮਸ਼ੀਨੀਕਰਨ ਦੀ ਜਿਆਦਾਂ ਵਰਤੋ ਨਾਲ ਮਜਦੂਰੀ ਖਤਮ ਕੀਤੀ ਜਾ ਰਹੀ ਹੈ, ਜਿਸ ਤਰਾਂ ਨਾਲ ਮਸ਼ੀਨੀਕਰਨ ਵੱਧ ਰਿਹਾਂ ਹੈ,ਜਿਸ ਨਾਲ ਸਮਾਜ ਅੰਦਰ ਬੇਰੋਜ਼ਗਾਰੀ ਅਤੇ ਵਿਹਲੇ ਇਨਸਾਨਾਂ ਦੀ ਗਿਣਤੀ ਵਿੱਚ ਵਾਧਾ ਯਕੀਨੀ ਹੈ, ਜੋ ਸਮਾਜ ਲਈ ਖ਼ਤਰਨਾਕ ਹੋ ਸਕਦਾਂ ਹੈ। ਦੇਸ਼ ਦੀ ਚੰਗੀ ਅਰਥ ਵਿਵਸਥਾਂ ਲਈ ਮਜ਼ਦੂਰ ਦਾ ਸਥਾਨ ਬਹੁਤ ਅਹਿਮ ਹੈ, ਅਜੋਕੇ ਸਮੇ ਦੋਰਾਨ ਮਜਦੂਰ ਦੀ ਹਾਲਤ ਪਤਲੀ ਹੁੰਦੀ ਨਜ਼ਰ ਆ ਰਹੀ ਹੈ, ਜਿਸ ਦਾ ਕਾਰਨ ਮਜਦੂਰ ਲਈ ਬਣ ਰਹੀਆਂ ਨੀਤੀਆਂ ਵਿੱਚ ਖੋਟ ਨਜ਼ਰ ਆਉਦੀ ਹੈ।

ਲਗਪਗ ਦੋ ਸਾਲਾਂ ਤੋਂ ਪੂਰੇ ਵਿਸ਼ਵ ਨੂੰ ਕੋਰੋਨਾ ਨਾਂ ਦੀ ਬਿਮਾਰੀ ਨੇ ਘੇਰਿਆ ਹੋਇਆ ਹੈ।ਜਿਸ ਨਾਲ ਪੂਰੀ ਤਰ੍ਹਾਂ ਨਾਲ ਹਰ ਵਰਗ ਦਾ ਜੀਵਨ ਅਸਤ ਵਿਅਸਤ ਹੋ ਚੁੱਕਿਆ ਹੈ,ਪਰ ਇਸ ਵਿਚ ਜੇਕਰ ਵੇਖਿਆ ਜਾਵੇ ਤਾਂ ਸਭ ਤੋਂ ਵੱਧ ਜ਼ਮੀਨੀ ਪੱਧਰ ਤੇ ਮਜ਼ਦੂਰ ਬਹੁਤ ਹੀ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹੈ ਉਸ ਦੇ ਘਰ ਦਾ ਖਾਣਾ ਰੋਟੀ ਅੱਗ ਬੁਝ ਚੁੱਕੀ ਹੈ,ਤਾਲਾਬੰਦੀ ਪ੍ਰਕਿਰਿਆ ਨੇ ਮਜ਼ਦੂਰ ਵਰਗ ਦਾ ਲੱਕ ਤੋੜ ਦਿੱਤਾ ਹੈ,ਜਿਸ ਨਾਲ ਅੱਜ ਮਜ਼ਦੂਰ ਬਹੁਤ ਹੀ ਬੇਵੱਸ ਨਜ਼ਰ ਆ ਰਿਹਾ ਹੈ ਇਸ ਸਮੇਂ ਦੌਰਾਨ ਸਰਕਾਰਾਂ ਵੱਲੋਂ ਵੀ ਇਨ੍ਹਾਂ ਮਜ਼ਦੂਰਾਂ ਦੀ ਬਹੁਤੀ ਮਦਦ ਨਹੀਂ ਕੀਤੀ ਗਈ ਬਿਆਨਬਾਜ਼ੀ ਤੱਕ ਹੀ ਸੀਮਤ ਹੈ। ਇਸ ਤਾਲਾਬੰਦੀ ਦੇ ਸਮੇਂ ਦੌਰਾਨ ਸਰਕਾਰਾਂ ਵੱਲੋਂ ਵੀ ਮਜ਼ਦੂਰਾਂ ਦੀ ਹਾਲਤ ਨੂੰ ਬਹੁਤਾ ਦੇਖਿਆ ਨਹੀਂ ਗਿਆ ਸੀ ।

ਸਰਕਾਰਾਂ ਨੂੰ ਚਾਹੀਦਾ ਹੈ ਕਿ ਮੌਜੂਦਾ ਸਮੇਂ ਦੀ ਘੋਖ ਕਰਕੇ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣੇ ਚਾਹੀਦੇ ਹਨ,ਜਿਸ ਨਾਲ ਇਹ ਵੀ ਆਮ ਵਰਗ ਵਾਂਗ ਆਪਣੀ ਜ਼ਿੰਦਗੀ ਨੂੰ ਜੀਅ ਸਕਣ ,ਸਰਕਾਰਾਂ ਨੂੰ ਚਾਹੀਦਾ ਹੈ, ਕੀ ਮਜ਼ਦੂਰਾਂ ਨੂੰ ਮਜ਼ਬੂਤ ਕੀਤਾ ਜਾਵੇ ਮਜ਼ਬੂਰ ਨਹੀਂ, ਮਜ਼ਦੂਰਾਂ ਦੀ ਵਿੱਤੀ ਅਤੇ ਜਰੂਰਤ ਅਨੁਸਾਰ ਸਹਾਇਤਾ ਕੀਤੀ ਜਾਵੇ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢੇ ਜਾਣ। ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ ਹੈ।

ਗੁਰਪ੍ਰੀਤ ਸਿੰਘ ਸੰਧੂ
ਪਿੰਡ ਗਹਿਲੇ ਵਾਲਾ
ਜ਼ਿਲਾਂ ਫਾਜ਼ਿਲਕਾ
99887 66013

Previous articleIED detected near J&K national highway in Kulgam
Next articleApoclayptic surge: India logs highest single day toll as cases cross 3.79L