ਰੋਪੜ (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਬਜੀਦਪੁਰ ਵਿਖੇ ਦਸ ਦਿਨਾਂ ਤੋਂ ਚੱਲ ਰਹੇ ਸਿਖਲਾਈ ਕੈਂਪ ਦੀ ਸ਼ਾਨਦਾਰ ਸਮਾਪਤੀ ਹੋਈ। ਜਿਸ ਵਿੱਚ ਨੈਸ਼ਨਲ ਐਸੋਸੀਏਸ਼ਨ ਦੇ ਕੋਚ ਸਾਹਿਬਾਨਾਂ ਹਰਵਿੰਦਰ ਸਿੰਘ ਤੇ ਸ਼ੈਰੀ ਸਿੰਘ ਭਾਂਬਰੀ ਵੱਲੋਂ ਗੱਤਕਾ ਖੇਡ ਦਾ ਵਰਲਡ ਫੈਡਰੇਸ਼ਨ ਦੀ ਨਿਯਮਾਂਵਲੀ ਅਨੁਸਾਰ ਸੰਪੂਰਨ ਅਭਿਆਸ ਕਰਵਾਇਆ ਗਿਆ। ਇਸ ਦੌਰਾਨ ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਬਜੀਦਪੁਰ ਵੱਲੋਂ ਕੀਤਾ ਗਿਆ ਰਵਾਇਤੀ ਸ਼ਸਤਰ ਵਿਦਿਆ ਦਾ ਪ੍ਰਦਰਸ਼ਨ ਖਿੱਚ ਦਾ ਕੇਂਦਰ ਰਿਹਾ। ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ ।
ਜਿਲ੍ਹਾ ਪ੍ਰਧਾਨ ਮਨਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਲੰਬੀ ਸੇਵਾ ਅਤੇ ਮਿਹਨਤ ਸਦਕਾ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਇਸ ਦੇ ਖਿਡਾਰੀ ਵੀ ਖੇਡ ਕੋਟੇ ਵਾਲ਼ੀਆਂ ਸਹੂਲਤਾਂ ਦਾ ਲਾਭ ਲੈ ਸਕਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਵਿੱਤ ਸਕੱਤਰ ਜਸਪ੍ਰੀਤ ਸਿੰਘ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਰੂਪਨਗਰ, ਸੰਯੁਕਤ ਸਕੱਤਰ ਰਵਿੰਦਰ ਸਿੰਘ, ਚਮਕੌਰ ਸਾਹਿਬ ਜੋਨ ਦੇ ਪ੍ਰਧਾਨ ਨਰਿੰਦਰ ਸਿੰਘ, ਸਰਪੰਚ ਕਰਨੈਲ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly