ਅੰਦੋਲਨ ਦੇਸ਼ ਭਰ ਵਿੱਚ ਫੈਲਾਉਣ ਦੀ ਤਿਆਰੀ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਮੰਤਰੀਆਂ ਨਾਲ ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਦੇਸ਼ ਦੇ ਆਖ਼ਰੀ ਕੋਨੇ ਤੱਕ ਲੈ ਕੇ ਜਾਣ ਲਈ ਪ੍ਰੋਗਰਾਮ ਉਲੀਕੇ ਹਨ। ਦਿੱਲੀ ਅਤੇ ਐੱਨਸੀਆਰ ਦੇ ਇਲਾਕਿਆਂ ਵਿੱਚ ਸਥਾਨਕ ਲੋਕਾਂ ਨੂੰ ਅੰਦੋਲਨ ਵਿੱਚ ਸ਼ਾਮਲ ਕਰਨ ਮਗਰੋਂ ਹੁਣ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਜਾਗ੍ਰਿਤੀ ਮੁਹਿੰਮ ਐਲਾਨੀ ਗਈ ਹੈ।

ਸਿੰਘੂ ਬਾਰਡਰ ’ਤੇ ਕਿਸਾਨ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ 6 ਜਨਵਰੀ ਨੂੰ ਕੱਢਿਆ ਜਾਣ ਵਾਲਾ ਟਰੈਕਟਰ ਮਾਰਚ ਹੁਣ 7 ਜਨਵਰੀ ਨੂੰ ਕੱਢਿਆ ਜਾਵੇਗਾ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਦੇਸ਼ ਦੇ ਹੋਰ ਕਿਸਾਨ ਇਸ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ। ਇਸ ਮਾਰਚ ਲਈ ਹਰਿਆਣਾ ਦੇ ਹਰੇਕ ਪਿੰਡ ਤੋਂ ਘੱਟੋ-ਘੱਟ 10-10 ਟਰਾਲੀਆਂ ਮੰਗਵਾਈਆਂ ਗਈਆਂ ਹਨ।

Previous articleਕਿਸਾਨ ਮਜ਼ਦੂਰ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ,ਸੰਧਾਵਾਲ਼ੀਆ ਅਤੇ ਧਾਲੀਵਾਲ।
Next articleਬੋਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ