ਅੰਮ੍ਰਿਤਸਰ, ਸਮਾਜ ਵੀਕਲੀ: ਵਪਾਰੀਆਂ ਨਾਲ ਮੀਟਿੰਗ ਮਗਰੋਂ ਕੈਬਨਿਟ ਮੰਤਰੀ ਉਮ ਪ੍ਰਕਾਸ਼ ਸੋਨੀ ਨੇ ਵਪਾਰੀਆਂ ਦੇ ਹਿੱਤਾਂ ਦੀ ਖਾਤਰ ਕਰੋਨਾ ਕਾਰਨ ਲਾਈਆਂ ਰੋਕਾਂ ਵਿਚ ਢਿੱਲ ਦੇ ਦਿੱਤੀ ਹੈ, ਜਿਸ ਤਹਿਤ ਹੁਣ ਸੋਮਵਾਰ ਤੋਂ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋ 5 ਵਜੇ ਤੱਕ ਖੁਲ੍ਹਣਗੀਆਂ ਅਤੇ ਬਾਕੀ ਪਾਬੰਦੀਆਂ ਉਸ ਤਰ੍ਹਾਂ ਹੀ 10 ਜੂਨ ਤੱਕ ਲਾਗੂ ਰਹਿਣਗੀਆਂ।
ਅੱਜ ਸਰਕਟ ਹਾਊਸ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਬਾਅਦ ਸੋਨੀ ਨੇ ਕਿਹਾ ਕਿ ਕਰੋਨਾਂ ਦੇ ਵੱਧਦੇ ਕੇਸਾਂ ਕਰਕੇ ਪਹਿਲਾਂ ਇੱਕ ਦਿਨ ਸੱਜੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁੱਲ੍ਹਦੀਆਂ ਸਨ ਪਰ ਹੁਣ ਕਰੋਨਾ ਦੇ ਕੇਸਾਂ ਵਿੱਚ ਕਮੀ ਆਉਣ ਕਰਕੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋਵਾਂ ਪਾਸੇ ਦੁਕਾਨਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਵੀ ਫੈਸਲੇ ਦੀ ਪੁਸ਼ਟੀ ਕੀਤੀ ਹੈ।ਇਸ ਮੌਕੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ, ਸਮੀਰ ਜੈਨ, ਜਤਿੰਦਰ ਸਿੰਘ ਮੋਤੀ ਭਾਟੀਆ, ਵਜ਼ੀਰ ਚੰਦ, ਸੁਰਿੰਦਰ ਦੁੱਗਲ ਤੋਂ ਇਲਾਵਾ ਹੋਰ ਵਪਾਰੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly