ਸੰਸਦੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਅੰਮ੍ਰਿਤਸਰ ਸੰਸਦੀ ਹਲਕੇ ਵਾਸਤੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਸੁਖ ਔਜਲਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਅੱਜ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁੱਜ ਨਹੀਂ ਸਕੇ। ਸ੍ਰੀ ਔਜਲਾ ਨੇ ਐਸਡੀਐਮ ਵਿਕਾਸ ਹੀਰਾ ਦੇ ਦਫ਼ਤਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਓਪੀ ਸੋਨੀ, ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੀ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਔਜਲਾ ਨੇ ਰੋਡ ਸ਼ੋਅ ਵੀ ਕੀਤਾ।
INDIA ਅੰਮ੍ਰਿਤਸਰ ਤੋਂ ਔਜਲਾ ਤੇ ਖਡੂਰ ਸਾਹਿਬ ਹਲਕੇ ਤੋਂ ਡਿੰਪਾ ਨੇ ਨਾਮਜ਼ਦਗੀਆਂ ਭਰੀਆਂ