ਅੰਮ੍ਰਿਤਸਰ ਵਿੱਚ ਸਿਹਤ ਕਾਮਿਆਂ ਵੱਲੋਂ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ (ਸਮਾਜ ਵੀਕਲੀ) : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਲਈ ਇਥੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਭੁੱਖ ਹੜਤਾਲ ਵਿੱਚ ਤਿੰਨ ਔਰਤਾਂ ਅਤੇ ਦੋ ਮਰਦ ਬੈਠੇ ਹਨ। ਕੰਵਲਜੀਤ ਸਿੰਘ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਲਈ ਇਹ ਧਰਨਾ 24 ਜੁਲਾਈ ਤੋਂ ਜਾਰੀ ਹੈ।

ਇਸ ਤੋਂ ਇਲਾਵਾ ਕਰੋਨਾ ਕਾਲ ਵੇਲੇ ਕਾਮਿਆਂ ਨੂੰ ਵਧੇਰੇ ਭੱਤੇ ਦੇਣ ਦੀ ਮੰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਨਵੀਆਂ ਅਸਾਮੀਆਂ ਕੱਢੀਆਂ ਹਨ ਪਰ ਯੂਨੀਅਨ ਦੀ ਮੰਗ ਹੈ ਕਿ ਪਹਿਲਾਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਉਸ ਤੋਂ ਬਾਅਦ ਬਾਕੀ ਰਹਿ ਗਈਆਂ ਅਸਾਮੀਆਂ ਤੇ ਨਵੀਂ ਭਰਤੀ ਕੀਤੀ ਜਾਵੇ। ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਅਗਸਤ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਅੱਜ ਭੁੱਖ ਹੜਤਾਲ ਤੇ ਬੈਠੇ ਕਾਮਿਆਂ ਵਿੱਚ ਕੰਵਲਜੀਤ ਸਿੰਘ, ਨਛੱਤਰ ਸਿੰਘ, ਇੰਦਰਬੀਰ ਕੌਰ ਤੇ ਜਗੀਰ ਕੌਰ ਸ਼ਾਮਲ ਹਨ

Previous articleਨਹੀਂ ਕਹਿਣਾਂ….
Next articleਰਾਫਾਲ ਜਹਾਜ਼ਾਂ ਦੀ ਪਹਿਲੀ ਖੇਪ ਭਾਰਤ ਪੁੱਜੀ