ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ ਮੀਟਿੰਗ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਐੱਸ ਜੀ ਪੀ ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 12 ਸਤੰਬਰ ਨੂੰ ਹੈੱਡਕੁਆਰਟਰਾਂ ਤੇ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਤਿਆਰੀਆਂ ਸਬੰਧੀ ਇੱਕ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕ ਜ਼ਰੂਰੀ ਮੀਟਿੰਗ ਐਸਜੀਪੀਸੀ ਦੇ ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਜ਼ਰੂਰਤ ਤੋਂ ਵੱਧ ਸਜ਼ਾ ਮਿਲ ਚੁੱਕੀ ਹੈ ਅਤੇ ਕਈ ਸਿੰਘ ਤਾਂ 25 ਤੋਂ 35 ਸਾਲ ਤੋਂ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 12 ਸਤੰਬਰ ਨੂੰ ਸਵੇਰੇ ਸਾਢੇ ਨੌਂ ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਡੀਸੀ ਦਫ਼ਤਰ ਵੱਲ ਕੂਚ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਇੰਜ: ਸਵਰਨ ਸਿੰਘ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ 12 ਸਤੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਕਾਲੀਆਂ ਦਸਤਾਰਾਂ ਅਤੇ ਬੀਬੀਆਂ ਕਾਲੀਆਂ ਚੁੰਨੀਆਂ ਲੈ ਕੇ ਡੀਸੀ ਦਫ਼ਤਰ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਸ਼ਾਮਲ ਹੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਸਤਨਾਮ ਸਿੰਘ ਰਾਮੇ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਜਰਨੈਲ ਸਿੰਘ ਅਕਾਉਂਟੈਂਟ, ਧਰਮਰਾਜ, ਪਰਮਜੀਤ ਸਿੰਘ, ਮਿਲਖਾ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ,ਅਮਨਪ੍ਰੀਤ ਸਿੰਘ, ਉਂਕਾਰ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਮਨਿੰਦਰ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਜੁਝਾਰ ਸਿੰਘ, ਗੁਰਸੇਵਕ ਸਿੰਘ ਆਦਿ ਵੀ ਹਾਜ਼ਰ ਸਨ।