ਅੱਪਰਾ (ਸਮਾਜ ਵੀਕਲੀ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪੁਲਿਸ ਚੌਂਕੀ ਅੱਪਰਾ ਦੇ ਪੁਲਿਸ ਮੁਲਜ਼ਾਮਾਂ ਵਲੋਂ ਸਬ ਇੰਸਪੈਕਟਰ ਪ੍ਰਗਟ ਸਿੰਘ ਚੌਂਕੀ ਇੰਚਾਰਜ ਅੱਪਰਾ ਦੀ ਅਗਵਾਈ ਹੇਠ ਤਪਦੀ ਗਰਮੀ ਦੇ ਮੌਸਮ ‘ਚ ਰਾਹਗੀਰਾਂ ਲਈ ਪੁਲਿਸ ਚੌਂਕੀ ਦੇ ਬਾਹਰ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਬੋਲਦਿਆਂ ਸਬ ਇੰਸਪੈਕਟਰ ਪ੍ਰਗਟ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਕਿਹਾ ਕਿ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਤੇ ਉਨਾਂ ਦੇ ਫਲਸਫੇ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਸ਼ੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਿਆ ਗਿਆ। ਇਸ ਮੌਕੇ ਏ. ਐਸ. ਆਈ. ਕੁਲਵਿੰਦਰ ਸਿੰਘ, ਏ. ਐਸ. ਆਈ. ਹਰਜੀਤ ਸਿੰਘ, ਮਹਿੰਦਰ ਸਿੰਘ, ਮੋਹਿਤ ਕੁਮਾਰ, ਸਰਬਜੀਤ ਸਿੰਘ ਆਦਿ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ।
HOME ਅੱਪਰਾ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਨੇ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ