ਅੱਪਰਾ ਵਿਖੇ ਭਾਈ ਮੇਹਰ ਚੰਦ ਜੀ ਦਾ ਸ਼ਰਾਧ ਮੇਲਾ 22 ਨੂੰ

ਅੱਪਰਾ (ਸਮਾਜ ਵੀਕਲੀ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਭਾਈ ਮੇਹਰ ਚੰਦ ਮੰਦਿਰ, ਭਾਈ ਮੇਹਰ ਚੰਦ ਵੈੱਲਫੇਅਰ ਕਮੇਟੀ, ਅੱਪਰਾ ਡਵੈੱਲਪਮੈਂਟ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਈ ਮੇਹਰ ਚੰਦ ਜੀ ਦਾ ਸ਼ਰਾਧ ਮੇਲਾ ਮਿਤੀ 20 ਸਤੰਬਰ ਦਿਨ ਮੰਗਲਵਾਰ ਤੋਂ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ 20 ਸਤੰਬਰ ਨੂੰ ਸਵੇਰੇ 4 ਵਜੇ ਪ੍ਰਭਾਤ ਫੇਰੀ ਕੱਢੀ ਜਾਵੇਗੀ। 21 ਸਤੰਬਰ ਦਿਨ ਬੁੱਧਵਾਰ ਨੂੰ 7-30 ਵਜੇ ਸਵੇਰੇ ਹਵਨ, ਰਮਾਇਣ ਪਾਠ ਸਵੇਰੇ 10 ਵਜੇ, ਲੰਗਰ 12 ਵਜੇ, ਕੀਰਤਨ 3 ਵਜੇ ਤੇ ਰਾਤ 8 ਵਜੇ ਚੌਂਕੀ ਹੋਵੇਗੀ।

22 ਸਤੰਬਰ ਦਿਨ ਵੀਰਵਾਰ ਨੂੰ ਭੋਗ ਸ੍ਰੀ ਰਮਾਇਣ ਪਾਠ 10 ਵਜੇ ਤੇ ਸ਼ਾਮ 3 ਵਜੇ ਝੰਡੇ ਦੀ ਰਸਮ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਨਿਭਾਈ ਜਾਵੇਗੀ। ਇਸ ਮੌਕੇ ਦੂਰ-ਦੂਰਾਡੇ ਤੋਂ ਵੱਡੀ ਗਿਣਤੀ ’ਚ ਸੰਤ-ਮਹਾਂਪੁਰਸ਼ ਵੀ ਮੇਲੇ ’ਚ ਸ਼ਿਰਕਤ ਕਰਨਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਭਾਈ ਮੇਹਰ ਚੰਦ ਜੀ ਸਾਰਿਆਂ ’ਤੇ ਹੀ ਮੇਹਰਾਂ ਕਰਨ ਵਾਲੇ ਹਨ। ਉਨਾਂ ਅੱਗੇ ਦੱਸਿਆ ਕਿ ਉਨਾਂ ਦੇ ਆਸ਼ੀਰਵਾਦ ਸਦਕਾ ਕਈ ਸਮਾਜ ਸੇਵਾ ਦੇ ਕੰਮ ਲਗਾਤਾਰ ਚੱਲ ਰਹੇ ਹਨ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਗਲਾ ਪੰਜਾਬ
Next articleਆਰੀਅਨ ਵੈਲੀ ਦਾ ਸਫ਼ਰਨਾਮਾ