(ਸਮਾਜ ਵੀਕਲੀ): ਪੰਜਾਬ ਮੰਤਰੀ ਮੰਡਲ ਨੇ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਵੀ ਕੀਤੀ ਹੈ। ਇਹ ਰੋਜ਼ਾਨਾ ਘੱਟੋ-ਘੱਟ 700 ਸਿਲੰਡਰ (5 ਐੱਮਟੀ) ਆਕਸੀਜਨ ਉਤਪਾਦਨ ਸਮਰੱਥਾ ਵਾਲੀਆਂ ਇਕਾਈਆਂ, ਆਕਸੀਜਨ ਸਿਲੰਡਰ ਉਤਪਾਦਕਾਂ/ਨਿਰਮਾਣ ਕਰਨ ਵਾਲਿਆਂ ਅਤੇ ਆਕਸੀਜਨ ਕੰਸਨਟ੍ਰੇਟਰ ਉਤਪਾਦਕ ਇਕਾਈਆਂ ’ਤੇ ਲਾਗੂ ਹੋਵੇਗਾ।
ਇਸ ਫੈਸਲੇ ਨਾਲ ਇਹ ਇਕਾਈਆਂ (ਨਵੀਆਂ ਅਤੇ ਪੁਰਾਣੀਆਂ ਦੋਵੇਂ) ਸੀਐੱਲਯੂ/ਬਾਹਰੀ ਵਿਕਾਸ ਖਰਚੇ, ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਅਤੇ ਨਿਵੇਸ਼ ਸਬਸਿਡੀ, ਜੋ ਜ਼ਮੀਨ ਅਤੇ ਮਸ਼ੀਨਰੀ ਵਿੱਚ ਕੀਤੇ ਗਏ ਪੱਕੇ ਪੂੰਜੀਗਤ ਨਿਵੇਸ਼ ਦੇ 125 ਫੀਸਦੀ ਤੱਕ ਜੀਐੱਸਟੀ ਦੀ ਪ੍ਰਤੀਪੂਰਤੀ ਰਾਹੀਂ ਦਿੱਤੀ ਜਾਂਦੀ ਹੈ, ਤੋਂ 100 ਫੀਸਦ ਛੋਟ ਲੈ ਸਕਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly