ਆਖਿਰ ਸਰਦੂਲ ਸਿਕੰਦਰ ਦੇ ਦੇਹਾਂਤ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤੀ ਪਰਿਵਾਰ ਦੀ ਇਹ ਮਦਦ,ਪਤਨੀ ਨੇ ਕਹੀ ਸੀ ਇਹ ਵੱਡੀ ਗੱਲ

ਚੰਡੀਗੜ੍ਹ  ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਕਾਂਗਰਸ ਪਾਰਟੀ 2022 ਵਿਧਾਨ ਸਭਾ ਚੋਣਾਂ ਵੱਡੇ ਅੰਤਰ ਨਾਲ ਜਿੱਤੇਗੀ-ਮਹਿੰਦਰ ਸਿੰਘ ਕੇ. ਪੀ
ਮਸ਼ਹੂਰ ਪੰਜਾਬ ਗਾਇਕ ਸਰਦੂਲ ਸਿਕੰਦਰ ਦੀ ਕੋਰੋਨਾ ਇਲਾਜ ਦੌਰਾਨ ਮੌਤ ਹੋ ਗਈ ਹੈ, ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਦੱਸਿਆ ਕਿ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਦਾਖ਼ਲ ਸਨ ਪਰ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਉਨ੍ਹਾਂ ਦੀ ਖ਼ੈਰ ਖ਼ਬਰ ਨਹੀਂ ਪੁੱਛੀ ਅਤੇ ਕੋਈ ਮਦਦ ਨਹੀਂ ਕੀਤੀ, ਅਮਰ ਨੂਰੀ ਦੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਉਨ੍ਹਾਂ ਨੂੰ ਮਿਲਣ ਗਏ ਸਨ ਹੁਣ ਪੰਜਾਬ ਕੈਬਨਿਟ ਨੇ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ ਅਤੇ ਮਦਦ ਦਾ ਐਲਾਨ ਕੀਤਾ ਹੈ

ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਮਦਦ 

ਪੰਜਾਬ ਮੰਤਰੀ ਮੰਡਲ ਨੇ   ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਦਾ10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ,
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ

Previous articleਸਰਕਾਰੀ ਸਕੂਲ ਦੀਆਂ ਯਾਦਾਂ
Next articleਖਲੀਲ ਜਿਬਰਾਨ