ਆਗਰਾ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਵਿਚ ਵੀਰਵਾਰ ਸਵੇਰੇ ਐੱਸਯੂਵੀ ਦੇ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਵਿਚ 9 ਲੋਕਾਂ ਦੀ ਮੌਤ ਹੋ ਗਈ। ਆਗਰਾ ਦੇ ਸੀਨੀਅਰ ਪੁਲੀਸ ਕਪਤਾਨ ਬਬਲੂ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਹੋਰ ਲੋਕ ਜ਼ਖ਼ਮੀ ਵੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਐਤਮਾਉਦੌਲਾ ਥਾਣਾ ਖੇਤਰ ਵਿੱਚ ਆਗਰਾ-ਕਾਨਪੁਰ ਰਾਜ ਮਾਰਗ ’ਤੇ ਸਵੇਰੇ ਪੰਜ ਵਜੇ ਹੋਇਆ। ਪ੍ਰਾਪਤ ਜਾਣਕਾਰੀ ਮੁਤਾਬਕ ਐੱਸਯੂਵੀ ਦੀ ਰਫ਼ਤਾਰ ਐਨੀ ਤੇਜ਼ ਸੀ ਕਿ ਉਹ ਸੜਕ ਪਾਰ ਕਰਕੇ ਦੂਜੇ ਪਾਸੇ ਚਲਾ ਗਿਆ ਤੇ ਉਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ। ਹਾਦਸੇ ਵਿੱਚ 12 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ 9 ਦੀ ਮੌਤ ਹੋ ਗਈ।