ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਡਾਇਰੈਕਟਰ ਡਾਕਟਰ ਰਜੇਸ਼ ਕੁਮਾਰ ਵਸ਼ਿਸ਼ਟ ਅਤੇ ਸੰਯੁਕਤ ਡਾਇਰੈਕਟਰ ਵਿਸਥਾਰ ਅਤੇ ਸਿਖਲਾਈ ਕਮ ਨੋਡਲ ਅਫ਼ਸਰ ਆਤਮਾ ਡਾਕਟਰ ਗੁਰਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਦੇ ਬਲਾਕ ਨਡਾਲਾ ਵਿਖੇ ਆਤਮਾ ਸਕੀਮ ਅਧੀਨ ਪਿੰਡ ਮੁਬਾਰਕਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ੁਸ਼ੀਲ ਕੁਮਾਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਕੀਤਾ । ਖੇਤੀਬਾੜੀ ਅਫ਼ਸਰ ਨਡਾਲਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਮੁਬਾਰਕਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ।
ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਟੈਕਨਾਲੋਜੀ ਮੈਨੇਜਰ ਯਾਦਵਿੰਦਰ ਸਿੰਘ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਰਵਾਇਤੀ ਖੇਤੀ ਦੇ ਨਾਲ ਨਾਲ ਰਲਵੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ । ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਨੇ ਕਿਸਾਨਾਂ ਨੂੰ ਆਲੂ, ਪਿਆਜ਼ ਦੇ ਬੀਜ ਦੀ ਪੈਦਾਵਰ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਸਾਨਾਂ ਨੂੰ ਆਪਣੀ ਕੰਪਨੀ ਬਣਾ ਕੇ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਸਾਨ ਵੀਰਾਂ ਨੂੰ ਬਹਾਰ ਰੁੱਤ ਵਿਚ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕਰਕੇ ਫ਼ਸਲੀ ਵਿਭਿੰਨਤਾ ਵਧਾਉਣ ਲਈ ਸੂਰਜਮੁਖੀ ਦੀ ਕਾਸ਼ਤ ਕਰਨ ਲਈ ਅਪੀਲ ਕੀਤੀ।ਖੇਤੀਬਾੜੀ ਉੱਪ ਨਿਰੀਖਕ ਇੰਦਰਜੋਤ ਸਿੰਘ ਨੇ ਕਿਹਾ ਕਿ ਕਣਕ ਵਿਚ ਪੀਲੀ ਕੁੰਗੀ ਲਈ ਕਿਸਾਨ ਵੀਰ ਖੇਤ ਦਾ ਸਰਵੇਖਣ ਕਰਨ ਜੇਕਰ ਹਲਦੀ ਨੁਮਾ ਧੂੜਾ ਨਜ਼ਰ ਆਵੇ ਤਾਂ ਪੀ. ਏ. ਯੂ. ਦੀ ਸਿਫਾਰਸ਼ ਅਨੁਸਾਰ ਉੱਲੀਨਾਸ਼ਕ ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਖੇਤੀਬਾਡ਼ੀ ਉਪ ਨਿਰੀਖਕ ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਬਹਾਰ ਰੁੱਤ ਵਿੱਚ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਘਰੇਲੂ ਅਤੇ ਪੌਸ਼ਟਿਕ ਬਗੀਚੀ ਬਾਰੇ ਵਿਸਥਾਰਪੂਰਵਕ ਦੱਸਿਆ ।ਇਸ ਮੌਕੇ ਜਗਦੀਸ਼ ਸਿੰਘ ਟੈਕਨਾਲੋਜੀ ਮੈਨੇਜਰ ਨਡਾਲਾ ਜਗਜੀਤ ਸਿੰਘ ,ਸਰਪੰਚ ਰਾਜਿੰਦਰਪਾਲ ਮੁਬਾਰਕਪੁਰ ,ਸੋਮਨਾਥ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ,ਲਖਵਿੰਦਰ ਸਿੰਘ ,ਬਲਵਿੰਦਰ ਸਿੰਘ, ਜਗਤਾਰ ਸਿੰਘ ,ਮਾਨ ਸਿੰਘ, ਜਗਜੀਤ ਸਿੰਘ ,ਪਿਆਰਾ ਸਿੰਘ, ਨਿਰਮਲ ਸਿੰਘ,ਰੁਪਿੰਦਰ ਕੌਰ, ਚਰਨਜੀਤ ਕੌਰ ਅਤੇ ਪਿੰਡ ਦੇ ਹੋਰ ਕਿਸਾਨ ਹਾਜ਼ਰ ਸਨ ।