ਆਨਲਾਈਨ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

 ਕਪੂਰਥਲਾ, 31 ਜੁਲਾਈ (ਕੌੜਾ) (ਸਮਾਜ ਵੀਕਲੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਨਲਾਈਨ ਕਵਿਤਾ, ਪੇਂਟਿੰਗ ਅਤੇ ਸੁੰਦਰ ਲਿਖਾਈ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਪ੍ਰਬੰਧਕਾਂ ਦਾ ਮਨਮੋਹ ਲਿਆ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸਜੀਪੀਸੀ, ਭਾਈ ਹਰਜੀਤ ਸਿੰਘ ਧਰਮ ਪ੍ਰਚਾਰਕ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਵੱਲੋਂ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਾਈਸ ਪਿ੍ੰਸੀਪਲ ਰਜਿੰਦਰਪਾਲ ਕੌਰ, ਮੈਡਮ ਸੁਨੀਤਾ ਢਿੱਲੋਂ, ਰੁਪਿੰਦਰਜੀਤ ਕੌਰ, ਪ੍ਰਿਅੰਕਾ ਸ਼ਰਮਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।

Previous articleਰੱਖੜੀ ਦਾ ਤਿਉਹਾਰ
Next articleਬਰਤਾਨੀਆ ‘ਚ ਫਸੇ ਲੋਕਾਂ ਲਈ ਵੀਜ਼ੇ ਦੀ ਮਿਆਦ 31 ਅਗਸਤ ਤੱਕ ਵਧੀ