ਆਨਲਾਈਨ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਵੱਲੋਂ ਆਯੋਜਿਤ ਆਨਲਾਈਨ ਸੈਮੀਨਾਰ ਦੀ ਝਲਕ ।

ਹੁਸੈਨਪੁਰ ,6 ਜੁਲਾਈ (ਕੌੜਾ) (ਸਮਾਜਵੀਕਲੀ) :  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪਿ੍ੰਸੀਪਲ ਵਿਨੋਦ ਖਜੂਰੀਆ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਆਨਲਾਈਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਡੀ ਪੀ ਈ ਅਧਿਆਪਕਾ ਕੁਲਦੀਪ ਕੌਰ ਨੇ ਮੁੱਖ ਬੁਲਾਰੇ ਦੀ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।

ਉਨ੍ਹਾਂ ਕਿਹਾ ਕਿ ਸਕੂਲ ਪੱਧਰ ‘ਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਹੀ ਪੰਜਾਬ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਸਫਲ ਖਿਡਾਰੀ ਬਣਦੇ ਹਨ । ਉਨ੍ਹਾਂ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਹੀ ਸਰਲਤਾ ਨਾਲ ਦਿੱਤੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ ਜੀ ਪੀ ਸੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਨੇ ਸੈਮੀਨਾਰ ਦੇ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ।

 

Previous articleआर.सी.एफ. की लड़की को झांसा देकर आनलाईन बैंक खाते से उडाये 20 हजार रुुुपये
Next articleहरकृष्ण स्कूल आर.सी.एफ कविता मुकाबले में तीसरे स्थान पर रहा