ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕਰ ਸਕੀ ਕੈਪਟਨ ਸਰਕਾਰ-ਜੈਮਲ ਸਿੰਘ

ਕੈਪਸਨ:-ਡੀਟੀਐਫ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜੈਮਲ ਸਿੰਘ

ਹੁਸੈਨਪੁਰ, (ਸਮਾਜ ਵੀਕਲੀ) (ਕੌੜਾ) -ਡੀ.ਟੀ.ਐਫ.ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜੈਮਲ ਸਿੰਘ ਨੇ ਕਿਹਾ ਕਿ ਪੇ- ਕਮਿਸ਼ਨ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰੋਕ ਕੇ ਕੈਪਟਨ ਸਰਕਾਰ ਸਮੂਹ ਸਰਕਾਰੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਓਹਨਾ  ਕੈਪਟਨ ਸਰਕਾਰ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਓਹੀ ਸਰਕਾਰ ਹੈ ਜਿਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜਮਾਂ ਨਾਲ ਅਨੇਕਾਂ ਵੱਡੇ ਵੱਡੇ ਵਾਅਦੇ ਕੀਤੇ ਸਨ,

ਪਰ ਸਰਕਾਰ ਬਣਨ ਪਿੱਛੋਂ ਮੁਲਾਜਮਾਂ ਨਾਲ ਕੀਤੇ ਵਾਅਦੇ ਪੂਰੇ ਤਾਂ ਕੀ ਕਰਨੇ ਸਨ ਉਲਟਾ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਵੱਖ-ਵੱਖ ਸਰਕਾਰੀ ਦਫ਼ਤਰੀ ਕੰਮਕਾਜ ਵਿਚ ਅਜਿਹੇ ਸਖ਼ਤ ਕਾਨੂੰਨ ਲਾਗੂ ਕੀਤੇ ਕਿ ਮੁਲਾਜ਼ਮਾਂ ਦੀ ਰਾਤਾਂ ਦੀ ਨੀਂਦ ਤੇ ਦਿਨ ਦਾ ਚੈਨ ਖੋਹ ਲਿਆ।ਉਨ੍ਹਾਂ ਕਿਹਾ ਕਿ ਪੰਜਾਬ ਭਰ ਦਾ ਸਮੁੱਚਾ ਮੁਲਾਜ਼ਮ ਵਰਗ ਕੈਪਟਨ ਸਰਕਾਰ ਦੀਆਂ ਨਾਦਰਸ਼ਾਹੀ ਨੀਤੀਆਂ ਤੋਂ ਪਰੇਸ਼ਾਨ ਹੈ। ਅਧਿਆਪਕ ਆਗੂ ਜੈਮਲ ਨੇ ਕਿਹਾ ਕਿ ਸਰਕਾਰ ਬਣਨ ਉੱਤੇ ਇਕ ਮਹੀਨੇ ਦੇ ਅੰਦਰ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਦਾਅਵਾ ਕਰਨ ਵਾਲੀ ਕੈਪਟਨ ਸਰਕਾਰ  ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕਰ  ਸਕੀ, ਜਿਸ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ  ਨੁਕਸਾਨ ਹੋ ਰਿਹਾ ਹੈ।ਉਕਤ ਅਧਿਆਪਕ ਆਗੂ ਨੇ ਕੈਪਟਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਦੇ ਰੋਕੇ ਪੇ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਜਲਦ ਜਾਰੀ ਕਰੇ ।

Previous articleਕਰਫਿਊ ਦੌਰਾਨ ਦੁਕਾਨ ਖੋਲ ਕੇ ਬੈਠੇ ਦੁਕਾਨਦਾਰ ਤੇ ਪੁਲਿਸ ਨੇ ਕੀਤਾ ਕੇਸ ਦਰਜ , ਜਮਾਨਤ ਤੇ ਰਿਹਾ
Next articleਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂਂ ਕੈਦੀਆਂ ਵਾਸਤੇ ਲੋੜੀਦੀਆਂ ਵਸਤੂਆਂ ਦਿਤੀਆਂ ਗਈਆਂ