ਧੂਰੀ (ਸਮਾਜ ਵੀਕਲੀ): ਮਰਨ ਵਾਲਿਆਂ ਤਿੰਨ ਨੌਜਵਾਨਾਂ ਵਿੱਚੋਂ ਸੰਦੀਪ ਸਿੰਗਲਾ ਇਨ੍ਹੀਂ ਦਿਨੀਂ ਧੂਰੀ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਵਜੋਂ ਵਿਚਰ ਰਹੇ ਸਨ ਅਤੇ ਕਿਸਾਨੀ ਸੰਘਰਸ਼ ਵਿੱਚ ਲੰਮੇ ਸਮੇਂ ਤੋਂ ਦਿੱਲੀ ਵਿੱਚ ਉਨ੍ਹਾਂ ਵੱਲੋਂ ਲਗਾਇਆ ਲੰਗਰ ਅਜੇ ਵੀ ਜਾਰੀ ਹੈ। ਸਮਾਜ ਸੇਵੀ ਸੰਦੀਪ ਸਿੰਗਲਾ ਨੂੰ ਲੋਕ 2022 ਦੀਆਂ ਚੋਣਾਂ ਵਿੱਚ ‘ਆਪ’ ਦੇ ਸੰਭਾਵੀ ਉਮੀਦਵਾਰ ਵਜੋਂ ਵੀ ਦੇਖ ਰਹੇ ਸਨ।
ਉਨ੍ਹਾਂ ਦਾ ਅੰਤਿਮ ਸਸਕਾਰ ਰਾਮ ਬਾਗ ਧੂਰੀ ਵਿੱਚ ਕੀਤਾ ਗਿਆ। ਉਨ੍ਹਾਂ ਦੀ ਮੌਤ ’ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਲੋਕ ਸਭਾ ਮੈਂਬਰ ਭਗਵੰਤ ਮਾਨ, ‘ਆਪ’ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਵਿਧਾਇਕ ਦਲਵੀਰ ਸਿੰਘ ਗੋਲਡੀ, ਵਿਧਾਇਕ ਅਮਨ ਅਰੋੜਾ, ਸਾਬਕਾ ਵਿਧਾਇਕ ਧਨਵੰਤ ਸਿੰਘ, ਅਕਾਲੀ ਆਗੂ ਹਰੀ ਸਿੰਘ ਪ੍ਰੀਤ, ਗਗਨਜੀਤ ਸਿੰਘ ਬਰਨਾਲਾ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly