‘ਆਪ’ ਤੇ ਕੇਂਦਰ ਸਰਕਾਰ ਦੀ ਸਾਜ਼ਿਸ਼ ਬੇਨਕਾਬ ਹੋਈ: ਸੁਖਬੀਰ ਬਾਦਲ

ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਦਿੱਲੀ ਦੀ ‘ਆਪ’ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੇ ਰਲ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਵਾਉਣ ਦਾ ਯਤਨ ਕੀਤਾ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਸਿਹਤਯਾਬ ਹੋਣ ਮਗਰੋਂ ਸ਼ੁਕਰਾਨੇ ਲਈ ਮੱਥਾ ਟੇਕਣ ਆਏ ਸਨ।

ਉਨ੍ਹਾਂ ਕਿਹਾ ਕਿ ਸਰਨਾ ਭਰਾਵਾਂ ਅਤੇ ਮਨਜੀਤ ਸਿੰਘ ਜੀਕੇ ਨੂੰ ਅੱਗੇ ਲਾ ਕੇ ਦੋਵਾਂ ਸਰਕਾਰਾਂ ਨੇ ਗੁਰਦੁਆਰਾ ਕਮੇਟੀ ’ਤੇ ਆਪਣਾ ਕਬਜ਼ਾ ਕਰਨ ਦੇ ਮੰਤਵ ਨਾਲ ਅਜਿਹਾ ਕੀਤਾ ਪਰ ਸ਼੍ਰੋਮਣੀ ਅਕਾਲੀ ਦਲ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ, ਸਿੱਟੇ ਵਜੋਂ ਪਾਰਟੀ ਚੋਣ ਨਿਸ਼ਾਨ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਹੀ ਮਹੰਤਾਂ ਵੱਲੋਂ ਗੁਰਦੁਆਰਿਆਂ ਦਾ ਪ੍ਰਬੰਧ ਖੋਹਣ ਲਈ ਕੀਤਾ ਗਿਆ ਸੀ।

ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਫ਼ਲ ਮੁੱਖ ਮੰਤਰੀ ਕਰਾਰ ਦਿੰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਉਸ ਨੇ ਸੂਬੇ ਦੇ ਚਾਰ ਸਾਲ ਖ਼ਰਾਬ ਕਰ ਦਿੱਤੇ ਹਨ।

Previous articleਰੇਲ ਗੱਡੀ ਵਿੱਚੋਂ ਬੱਚੀ ਬਾਹਰ ਡਿੱਗੀ, ਦੋ ਘੰਟਿਆਂ ਦੀ ਭਾਲ ਮਗਰੋਂ ਮਿਲੀ
Next articleਸੰਗੀਤਕਾਰ ਤੇ ਗਾਇਕ ਬੱਪੀ ਲਹਿਰੀ ਨੂੰ ਕਰੋਨਾ, ਹਸਪਤਾਲ ਵਿੱਚ ਦਾਖਲ