‘ਆਪ’ ਨੇ ਵਿਵਾਦਾਂ ’ਚ ਘਿਰੇ ਕਾਂਗਰਸੀ ਮੰਤਰੀਆਂ ਦੀ ਬਰਖਾਸਤਗੀ ਮੰਗੀ

AAP. (Photo: Twitter/@AamAadmiParty)

ਚੰਡੀਗੜ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਨੇ ਵਿਵਾਦਾਂ ਵਿੱਚ ਘਿਰੇ ਪੰਜਾਬ ਦੇ ਤਿੰਨ ਮੰਤਰੀਆਂ ਦੀ ਬਰਖਾਸਤਗੀ ਮੰਗੀ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚੋਂ ਹਟਾਉਣ ਦੀ ਮੰਗ ਸਬੰਧੀ ‘ਆਪ’ ਦਾ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ।

ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਕ ਬਿਆਨ ਰਾਹੀਂ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਕਿਹਾ ਕਿ ਕਾਂਗਰਸ ਪ੍ਰਧਾਨ ਸਪੱਸ਼ਟ ਕਰੇ, ਉਹ ਪੰਜਾਬ ਅਤੇ ਦਲਿਤ ਪਰਿਵਾਰਾਂ ਦੇ ਬੱਚਿਆਂ ਨਾਲ ਹਨ ਜਾਂ ਫਿਰ ਭ੍ਰਿਸ਼ਟ ਮੰਤਰੀਆਂ ਨਾਲ। ਆਗੂਆਂ ਨੇ ਕਿਹਾ ਕਿ ਜੇ ਇਨ੍ਹਾਂ ਮੰਤਰੀਆਂ ਖ਼ਿਲਾਫ਼ ਤੁਰੰਤ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਕਾਂਰਗਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਲੋਕ ਅਰਪਿਤ ਕਰਨਗੇ ਮੁੱਖ ਮੰਤਰੀ
Next articleLalan Singh likely to be next JD-U President